ਅੰਮ੍ਰਿਤਸਰ, (ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਆ ਰਹੀਆਂ ਬਿਜ਼ਲੀ ਦੀਆਂ ਸਮੱਸਿਆਵਾਂ ਸਬੰਧੀ ਵਿਧਾਇਕ ਡਾ: ਅਜੇ ਗੁਪਤਾ ਨੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪਾਵਰ ਕਾਮ ਦੇ ਐਸ.ਈ ਰਾਜੀਵ ਪਰਾਸ਼ਰ, ਐਕਸੀਅਨ ਸਿਮਰਪਾਲ ਸਿੰਘ, ਐਕਸੀਅਨ ਮਨਿੰਦਰ ਸਿੰਘ, ਐਸ.ਡੀ.ਓ ਹਰਪਿੰਦਰ ਸਿੰਘ, ਜੇ.ਈ ਰਮਨ ਕੁਮਾਰ ਹਾਜ਼ਰ ਹੋਏ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕਾ ਬਾਬਾ ਜੀਵਨ ਸਿੰਘ ਕਲੋਨੀ, ਪ੍ਰੀਤੀ ਐਵੀਨਿਊ (ਭੜੀਵਾਲ), ਵਰਿਆਮ ਸਿੰਘ ਕਲੋਨੀ, ਫ਼ਤਿਹ ਸਿੰਘ ਕਲੋਨੀ ਗਲੀ ਨੰਬਰ 21 ਅਤੇ 31 ਅਤੇ ਹੋਰ ਇਲਾਕਿਆਂ ਵਿੱਚ ਬਿਜ਼ਲੀ ਦੀ ਕਾਫ਼ੀ ਸਮੱਸਿਆਂ ਆਈ ਹੈ। ਉਨ੍ਹਾਂ ਐਸ.ਈ ਰਾਜੀਵ ਪਰਾਸ਼ਰ ਨਾਲ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਕਲੋਨੀਆਂ ਵਿੱਚ ਵੱਡੇ ਟਰਾਂਸਫਾਰਮਰ ਲਗਾਏ ਜਾਣ। ਕੇਂਦਰੀ ਵਿਧਾਨ ਸਭਾ ਹਲਕਿਆਂ ਵਿੱਚ ਜਿੱਥੇ ਬਿਜਲੀ ਦੀਆਂ ਤਾਰਾਂ ਬਹੁਤ ਪੁਰਾਣੀਆਂ ਹੋ ਚੁੱਕੀਆਂ ਹਨ, ਉੱਥੇ ਨਵੀਆਂ ਤਾਰਾਂ ਲਗਾਈਆਂ ਜਾਣ।
ਮੀਟਰ ਦਾ ਲੋਡ ਵਧਾਉਣ ਵਾਲੇ ਖਪਤਕਾਰ ਲਈ ਸਰਲ ਪ੍ਰਕਿਰਿਆ ਕੀਤੀ ਜਾਵੇਗੀ
ਮੀਟਿੰਗ ਦੌਰਾਨ ਵਿਧਾਇਕ ਡਾ.ਅਜੈ ਗੁਪਤਾ ਨੇ ਬਿਜਲੀ ਮੀਟਰਾਂ ਦਾ ਲੋਡ ਵਧਾਉਣ ਵਿੱਚ ਆ ਰਹੀਆਂ ਦਿੱਕਤਾਂ ਦਾ ਸਾਹਮਣਾਂ ਕਰ ਰਹੇ ਖਪਤਕਾਰਾਂ ਲਈ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਐਸ.ਈ ਰਾਜੀਵ ਪਰਾਸ਼ਰ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਇਸ ਦੇ ਲਈ ਨਗਰ ਨਿਗਮ ਦੇ ਐਮ.ਟੀ.ਪੀ ਵਿਭਾਗ ਤੋਂ ਐਨ.ਓ.ਸੀ ਲੈਣ ਦੀ ਪ੍ਰਕਿਰਿਆ ਜਲਦੀ ਤੋਂ ਜਲਦੀ ਖ਼ਤਮ ਕਰ ਲਈ ਜਾਵੇਗੀ | ਉਨ੍ਹਾਂ ਕਿਹਾ ਕਿ ਕਮਰਸ਼ੀਅਲ ਬਿਲਡਿੰਗਾਂ ਖਾਸ ਕਰਕੇ ਵਾਲਡ ਸਿਟੀ ਵਿੱਚ ਬਿਜਲੀ ਮੀਟਰਾਂ ਦਾ ਲੋਡ ਵਧਾਉਣ ਲਈ ਐਮ.ਟੀ.ਪੀ ਵਿਭਾਗ ਤੋਂ ਐਨ.ਓ.ਸੀ ਲੈਣ ਦੀ ਪ੍ਰਕਿਰਿਆ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪਹਿਲਾਂ ਹੀ ਗੱਲਬਾਤ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ ਵਿੱਚ ਸਥਿਤ 118 ਕਮਰਸ਼ੀਅਲ ਬਿਲਡਿੰਗਾਂ ਸਬੰਧੀ ਮਾਣਯੋਗ ਹਾਈਕੋਰਟ ਵਿੱਚ ਕੇਸ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੀਐਸਪੀਸੀਐਲ ਵੱਲੋਂ ਪੱਤਰ ਜਾਰੀ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਨਗਰ ਨਿਗਮ ਤੋਂ ਐਨਓਸੀ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਬਾਅਦ ਨਗਰ ਨਿਗਮ ਵੱਲੋਂ 118 ਕਮਰਸ਼ੀਅਲ ਬਿਲਡਿੰਗਾਂ ਨੂੰ ਛੱਡ ਕੇ ਚਾਰਦੀਵਾਰੀ ਦੀਆਂ ਸਾਰੀਆਂ ਕਮਰਸ਼ੀਅਲ ਬਿਲਡਿੰਗਾਂ ਦੀ ਐਨਓਸੀ ਨਾ ਲੈਣ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਨਾਲ ਲੋਕਾਂ ਲਈ ਮੀਟਰ ਲੋਡ ਵਧਾਉਣ ਦੀ ਪ੍ਰਕਿਰਿਆ ਸਰਲ ਹੋ ਜਾਵੇਗੀ।
18 ਜੂਨ ਮੰਗਲਵਾਰ ਨੂੰ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਦੀ ਮੀਟਿੰਗ ਹੋਵੇਗੀ
ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਉਹ 18 ਜੂਨ ਦਿਨ ਮੰਗਲਵਾਰ ਨੂੰ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਨਿਗਮ ਕਮਿਸ਼ਨਰ ਅਤੇ ਨਿਗਮ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਗਰ ਨਿਗਮ ਨਾਲ ਸਬੰਧਿਤ ਸਾਰੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਕਰਨਗੇ | ਕੇਂਦਰੀ ਵਿਧਾਨ ਸਭਾ ਹਲਕਾ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
Leave a Reply