August 17, 2026

Justice News

ਅਵਾਮ ਦੀ ਆਵਾਜ਼

ਵਾਤਾਵਰਣ ਸੰਭਾਲ ਲਈ ਹਰੇਕ ਕੰਮ ਨੂੰ ਸਮੇੰ ਸਿਰ ਨੇਪਰੇ ਚਾੜਿਆ ਜਾਵੇ  – ਨਿਕਾਸ ਕੁਮਾਰ

ਅੰਮ੍ਰਿਤਸਰ, (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਸ਼੍ਰੀ ਨਿਕਾਸ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅੰਮ੍ਰਿਤਸਰ ਨੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਵਿੱਚ ਜ਼ਿਲੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਢੰਗ ਨਾਲ ਅਮਲ ਵਿੱਚ ਲਿਆਉਣ ਉੱਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਕੇ ਇਸ ਦਾ ਠੋਸ ਪ੍ਰਬੰਧ ਕੀਤਾ ਜਾਵੇ ਤਾਂ ਕਿ ਸ਼ਹਿਰ ਅਤੇ ਪਿੰਡਾਂ ਦੀ ਸਫ਼ਾਈ ਵਿੱਚ ਆਮ ਲੋਕਾਂ ਦਾ ਸਾਥ ਵੀ ਮਿਲ ਸਕੇ। ਉਨਾਂ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਪੈਂਦੇ ਜਨਤਕ ਥਾਵਾਂ ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਸਬੰਧਤ ਮੀਟਿੰਗ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਹੋਰ ਵਿਭਾਗਾਂ ਦਾ ਸਾਥ ਲੈਣ ਲਈ ਸਹਿਯੋਗ ਮੰਗਿਆ ਗਿਆ। ਮੀਟਿੰਗ ਦੌਰਾਨ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਪੈਂਦਾ ਹੋਣ ਵਾਲੇ ਕੂੜੇ ਦੀ ਸਾਂਭ ਸੰਭਾਲ ਤੋਂ ਇਲਾਵਾ ਪਲਾਸਟਿਕ ਵੇਸਟ ਦੀ ਸਾਂਭ ਸੰਭਾਲ, ਗੰਦੇ ਪਾਣੀ ਦੀ ਟਰੀਟਮੈਂਟ, ਸਿੰਗਲ ਯੂਜ ਪਲਾਸਟਿਕ ਤੇ ਰੋਕਥਾਮ, ਹਵਾ ਪ੍ਰਦੂਸ਼ਣ ਅਤੇ ਹੋਰ ਵਾਤਾਵਰਣ ਦੇ ਮੁੱਦਿਆ ਬਾਰੇ ਸਬੰਧਤ ਵਿਭਾਗਾਂ ਨਾਲ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਸ੍ਰੀ ਨਿਕਾਸ ਕੁਮਾਰ ਨੇ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਟੀਮਾਂ ਦਾ ਗਠਨ ਕਰਕੇ ਚਾਇਨਾ ਡੋਰ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਸਮੇਂ-ਸਮੇਂ ਸਿਰ ਚਾਇਨਾਂ ਡੋਰ ਵੇਚਣ ਵਾਲਿਆਂ ਵਿਰੁੱਧ ਛਾਪੇਮਾਰੀ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਅੰਮ੍ਰਿਤਸਰ ਸ਼ਹਿਰ ਲਈ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਆਏ ਫੰਡਾਂ ਦੇ ਖ਼ਰਚੇ ਸਬੰਧੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਜ਼ਿਲ੍ਹਾ ਵਾਤਾਵਰਣ ਪਲਾਨ ਅੰਮ੍ਰਿਤਸਰ ਵਿੱਚ ਦਰਜ ਵੱਖ-ਵੱਖ ਕੰਮਾਂ ਨੂੰ ਪ੍ਰਾਪਤ ਕਰਨ ਦੇ ਟੀਚਿਆ ਨੂੰ ਸਮਾਂਬੱਧ ਤਰੀਕੇ ਨਾਲ ਸਿਰੇ ਚੜਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਸੁਖਦੇਵ ਸਿੰਘ ਵਾਤਾਵਰਣ ਇੰਜੀਨੀਅਰ, ਵਿਨੋਦ ਕੁਮਾਰ ਸਹਾਇਕ ਵਾਤਾਵਰਣ ਇੰਜੀਨੀਅਰ, ਸੰਦੀਪ ਮਲਹੋਤਰਾ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ, ਡਾ. ਹਰਜੋਤ ਕੌਰ ਜ਼ਿਲ੍ਹਾ ਮਲੇਰੀਆ ਅਫ਼ਸਰ, ਹਰਪਿੰਦਰ ਸਿੰਘ ਏ.ਸੀ.ਪੀ., ਜਗਤਾਰ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਰਾਜਾਸਾਂਸੀ ਅਤੇ ਮਿਊਂਸਿਪਲ ਕਮੇਟੀ ਜੰਡਿਆਲਾ ਗੁਰੂ, ਸੰਦੀਪ ਸਿੰਘ  ਏ.ਐਫ.ਐਸ.ਓ. ਤੋਂ ਇਲਾਵਾ ਹੋਰ ਅਧਿਕਾਰੀ ਮੋਜ਼ੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.