August 17, 2026

Justice News

ਅਵਾਮ ਦੀ ਆਵਾਜ਼

ਪੁਲਿਸ ਮੁਲਾਜ਼ਮ ਦੀ ਅਚਾਨਕ ਗੋਲੀ ਚੱਲਣ ਨਾਲ ਮੌਤ 

Oplus_131072

ਲੌਂਗੋਵਾਲ,19 ਜੂਨ (ਜਗਸੀਰ ਸਿੰਘ) – ਪੁਲਿਸ ਲਾਈਨ ਸੰਗਰੂਰ ਵਿਖੇ ਤਾਇਨਾਤ ਲੌਂਗੋਵਾਲ ਦਾ ਨੌਜਵਾਨ ਕਾਂਸਟੇਬਲ ਪ੍ਰਭਜੋਤ ਸਿੰਘ ਅੱਜ ਸਵੇਰੇ ਆਪਣੇ ਘਰ ਵਿਖੇ ਜਦੋਂ ਡਿਊਟੀ ਤੇ ਜਾਣ ਲਈ ਤਿਆਰ ਹੋਣ ਲੱਗਾ ਤਾਂ ਗੰਨ ਦੀ ਸਫਾਈ ਕਰਦਿਆਂ ਅਚਾਨਕ ਗੋਲੀ ਚੱਲਣ ਕਾਰਨ ਪ੍ਰਭਜੋਤ ਸਿੰਘ ਦੀ ਦਰਦਨਾਕ ਮੌਤ ਗਈ । ਗੋਲੀ ਲੱਗਣ ਤੋਂ ਬਾਅਦ ਪ੍ਰਭਜੋਤ ਸਿੰਘ ਨੂੰ ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਤਾਂ ਜਿਥੇ ਉਸ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ । ਮ੍ਰਿਤਕ ਕਾਂਸਟੇਬਲ
ਪ੍ਰਭਜੋਤ ਸਿੰਘ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਕਾਫੀ ਸਮਾਂ ਗੰਨਮੈਨ ਰਹੇ
 ਅਤੇ ਕੁਝ ਸਮਾਂ ਪਹਿਲਾਂ ਹੀ ਉਸਦੀ ਬਦਲੀ ਪੁਲਿਸ ਲਾਈਨ ਸੰਗਰੂਰ ਵਿਖੇ ਹੋਈ ਸੀ । ਪ੍ਰਭਜੋਤ ਸਿੰਘ ਦੇ ਦੇਹਾਂਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਜ਼ਿਲਾ ਯੂਥ ਕਾਂਗਰਸ ਪ੍ਰਧਾਨ ਗੁਰਤੇਗ ਸਿੰਘ ਲੌਂਗੋਵਾਲ, ਨਗਰ ਕੌਂਸਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਗੁਰਮੀਤ ਸਿੰਘ ਫੌਜੀ, ਬੀਜੇਪੀ ਦੇ ਸੀਨੀਅਰ ਆਗੂ ਵਿਜੈ ਕੁਮਾਰ ਲੌਂਗੋਵਾਲ, ਭਾਜਪਾ ਦੇ ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ ਆਦਿ ਨੇ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਪ੍ਰਭਜੋਤ ਸਿੰਘ ਦੇ ਦੇਹਾਂਤ ਕਾਰਨ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.