August 17, 2026

Justice News

ਅਵਾਮ ਦੀ ਆਵਾਜ਼

ਕੈਨੇਡਾ ਵੱਸਦੇ ਸ਼ਾਇਰ ਹਰਭਜਨ ਸਿੰਘ ਮਾਂਗਟ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ    ( ਵਿਜੇ ਭਾਂਬਰੀ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ
ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਸ. ਹਰਭਜਨ ਸਿੰਘ ਮਾਂਗਟ ਦੇ ਦੇਹਾਂਤ ’ਤੇ
ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ
ਪ੍ਰਗਟਾਵਾ ਕਰਦਿਆਂ ਕਿਹਾ ਕਿ ਉੱਘੇ ਸ਼ਾਇਰ ਸ. ਹਰਭਜਨ ਸਿੰਘ ਮਾਂਗਟ ਪੰਜਾਬ ਰਹਿੰਦਿਆਂ
ਲੁਧਿਆਣਾ ਦੀਆਂ ਸਾਹਿਤਕ ਸਰਗਰਮੀਆਂ ਦਾ ਸਰਗਰਮ ਹਿੱਸਾ ਰਹੇ। ਕੇਂਦਰੀ ਪੰਜਾਬੀ ਲੇਖਕ
ਸਭਾ ਉੱਤਰੀ ਅਮਰੀਕਾ ਦੇ ਸਾਬਕਾ ਪ੍ਰਧਾਨ ਰਹੇ ਅਤੇ ਉਹ ਸਰਵੋਤਮ ਸਾਹਿਤਕਾਰ ਐਵਾਰਡ ਜੇਤੂ
ਵੀ ਸਨ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਜ਼ਾਹਰ ਕਰਦਿਆਂ
ਕਿਹਾ ਸ. ਹਰਭਜਨ ਸਿੰਘ ਮਾਂਗਟ ਦਾ 1962 ਵਿਚ ਛਪੇ ਪਹਿਲੇ ਕਾਵਿ ਸੰਗ੍ਰਹਿ ‘ਰਾਖੇ’ ਨਾਲ
ਹੀ ਪੰਜਾਬੀ ਕਵਿਤਾ ਵਿਚ ਜ਼ਿਕਰ ਹੋਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਦੇ ਲਿਖੇ ਗੀਤ
ਅਕਾਸ਼ਵਾਣੀ ਜਲੰਧਰ ਤੋਂ ਲੰਮਾ ਸਮਾਂ ਪ੍ਰਸਾਰਤ ਹੁੰਦੇ ਰਹੇ ਹਨ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ
ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਦਸਿਆ ਕਿ ਸ. ਹਰਭਜਨ ਸਿੰੰਘ ਮਾਂਗਟ ਹੋਰਾਂ ਨੇ ‘ਚੁੱਪ
ਦੀ ਦਹਿਲੀਜ਼, ਮਨ ਦੀ ਛਾਵੇਂ, ਹਾਦਸੇ ਤੇ ਜ਼ਿੰਦਗੀ, ਰਾਖੇ, ਦਸਤਕ, ਬਿੱਛੂ ਬੂਟੀ’ ਆਦਿ
ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਨ੍ਹਾਂ ਦਸਿਆ ਸ. ਹਰਭਜਨ ਸਿੰਘ ਮਾਂਗਟ
ਸਰੀ (ਕੈਨੇਡਾ) ਵਿਖੇ ਰਹਿ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਜਾਬੀ ਸਾਹਿਤ
ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ,
ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ
ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ,
ਸੁਰਿੰਦਰ ਕੈਲੇ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ
ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ,
ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ
ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ,
ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ
ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.