ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਕਮਿਸ਼ਨਰ ਪੁਲਿਸ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਦੀਆਂ ਹਦਾਇਤਾਂ ਤੇ ਹਰਪਾਲ ਸਿੰਘ ਏ.ਡੀ.ਸੀ.ਪੀ ਸਿਟੀ- 2, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਵਰਿੰਦਰ ਸਿੰਘ ਖੋਸਾ ਏ.ਸੀ.ਪੀ ਨੋਰਥ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਮਜੀਠਾ ਰੋਡ, ਅੰਮ੍ਰਿਤਸਰ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਏਐਸਆਈ ਨਿਰਮਲ ਸਿੰਘ ਸਮੇਤ ਸਾਥੀ ਕਰਮਚਾਰੀਆ ਮਿਤੀ 19-6-2024 ਨੂੰ ਦੌਰਾਨੇ ਗਸ਼ਤ ਨੇੜੇ ਮੈਂਟਲ ਹਸਪਤਾਲ ਅੰਮ੍ਰਿਤਸਰ, ਟਰੀਲੀਅਮ ਮਾਲ ਦੀ ਬੈਕ ਸਾਈਡ ਤੇ ਦੋਸ਼ੀ ਹਰਦੀਪ ਸਿੰਘ ਉਰਫ਼ ਜੀਤੂ ਪੁੱਤਰ ਸਾਹਿਬ ਸਿੰਘ ਵਾਸੀ ਗਲੀ ਬਖਸ਼ੀਸ਼ ਸਿੰਘ ਵਾਲੀ, ਨਵੀਂ ਅਬਾਦੀ ਫ਼ੈਜ਼ਪੁਰਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ 60 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਤੇ ਮੁਕੱਦਮਾਂ ਨੰਬਰ 62 ਮਿਤੀ 19-6-2024 ਜ਼ੁਰਮ 21-B/61/85 ਐਨਡੀਪੀਸੀ ਐਕਟ ਤਹਿਤ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।
2. ਇਹ ਹੋਰ ਮੁਕੱਦਮੇ ਵਿੱਚ ਮਿਤੀ 19-6-24 ਨੂੰ ਦੌਰਾਨੇ ਗਸ਼ਤ ਨੂੰ ਏਐਸਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਦੋਸ਼ੀ ਵਿਕਰਮ ਸਿੰਘ ਉਰਫ਼ ਵਿੱਕੀ ਡੋਗਰ ਪੁੱਤਰ ਰੂਪ ਲਾਲ ਵਾਸੀ ਗਲੀ ਨੰ 2, ਕਰਮਪੁਰਾ ਫ਼ਤਿਹਗੜ੍ਹ ਚੂੜੀਆਂ ਰੋਡ, ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 40 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਅਤੇ ਇਸ ਤੇ ਮੁਕੱਦਮਾਂ ਨੰਬਰ 63 ਮਿਤੀ 19-06-2024 ਜ਼ੁਰਮ 21-B/61/85 ਐਨਡੀਪੀਸੀ ਐਕਟ ਅਧੀਨ ਥਾਣਾ ਮਜੀਠਾ ਰੋਡ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ। ਮਿਤੀ 20-6-2024 ਨੂੰ ਦੋਵਾ ਦੋਸੀਆਨ ਨੂੰ ਪੇਸ਼ ਅਦਾਲਤ ਕਰਕੇ 1 ਦਿਨ ਦਾ ਵਾਪਸੀ ਰਿਮਾਡ ਹਾਸਲ ਕੀਤਾ ਗਿਆ ਹੈ। ਦੌਰਾਨੇ ਰਿਮਾਡ ਦੋਸੀਆਨ ਉਕਤਾਨ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ ।
Leave a Reply