August 18, 2026

Justice News

ਅਵਾਮ ਦੀ ਆਵਾਜ਼

ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਨਾਂਵਾਲਾ  (ਪਰਵਿੰਦਰ ਸਿੰਘ ਮਲਕਪੁਰ)-: ਬੀਤੀ ਸ਼ਾਮ ਪੁਲਿਸ ਚੌਂਕੀ ਨਵਾਂ ਪਿੰਡ ਅਧੀਨ ਪੈਂਦੇ ਪਿੰਡ ਲਾਲਕਾ ਨਗਰ ( ਛਾਪਾ ਰਾਮ ਸਿੰਘ) ਦੇ ਇੱਕ ਨੌਜਵਾਨ ਹਰਪ੍ਰੀਤ ਸਿੰਘ ਉਰਫ ਲੱਲੋ ਪੁੱਤਰ ਗੁਰਦੀਪ ਸਿੰਘ ਨੂੰ ਕੁਝ ਬੰਦਿਆਂ ਨੇ ਐਮਬੀਐਸ ਰਿਜੋਰਟ ਦੇ ਸਾਹਮਣੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਕੱਤਰਤ ਜਾਣਕਾਰੀ ਅਨੁਸਾਰ ਮ੍ਰਿਤਕ ਹਰਪ੍ਰੀਤ ਸਿੰਘ ਹੁਰਾਂ ਦਾ ਇੱਕ ਪਲਾਟ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲਦਾ ਸੀ ਤੇ ਇਹ ਝਗੜਾ ਹੀ ਕਤਲ ਦਾ ਕਾਰਨ ਦੱਸਿਆ ਜਾ ਰਿਹਾ ਹੈ, ਗੋਲੀਆਂ ਵੱਜਣ ਤੋਂ ਬਾਅਦ ਹਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹੋਈ ਇਸ ਵਾਰਦਾਤ ਦੇ ਸਬੰਧ ਵਿੱਚ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮ੍ਰਿਤਕ ਹਰਪ੍ਰੀਤ ਸਿੰਘ ਦਾ ਅੰਤਮ ਸੰਸਕਾਰ ਪਿੰਡ ਦੀ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।
ਹੋਏ ਇਸ ਕਤਲ ਕਾਰਨ ਇਲਾਕੇ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ ਕਿਉਂਕਿ ਇਸੇ ਹੀ ਮਹਿਤਾ ਰੋਡ ਤੇ ਦੋ ਕੁ ਦਿਨ ਪਹਿਲਾਂ ਇੱਕ ਹੋਰ ਪਿੰਡ ਦੇ ਸਾਬਕਾ ਸਰਪੰਚ ਨੂੰ ਕੁਝ ਲੋਕਾਂ ਵੱਲੋਂ ਘੇਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.