ਹਰਿਆਣਾ ਨਿਊਜ਼

ਭਿਵਾਨੀ ਦੀ ਜਿਲ੍ਹਾ ਲੋਕ ਸਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ 28 ਨੂੰ

ਚੰਡੀਗੜ੍ਹ, 23 ਜੂਨ – ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀ ਜੀਵ ਅਤੇ ਖੇਡ ਰਾਜ ਮੰਤਰੀ ਸ੍ਰੀ ਸੰਜੈ ਸਿੰਘ ਦੀ ਅਗਵਾਈ ਹੇਠ ਭਿਵਾਨੀ ਵਿਚ 24 ਜੂਨ ਨੂੰ ਪ੍ਰਬੰਧਿਤ ਹੋਣ ਵਾਲੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 28 ਜੂਨ ਨੂੰ ਹੋਵੇਗੀ।

          ਇਕ ਸਰਕਾਰ ਬੁਲਾਰੇ ਨੇ ਦਸਿਆ ਕਿ ਜਿਲ੍ਹਾ ਭਿਵਾਨੀ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ 28 ਜੂਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਹੋਵੇਗੀ। ਮੀਟਿੰਗ ਵਿਚ ਰਾਜ ਮੰਤਰੀ ਦੇ ਸਾਹਮਣੇ 12 ਸ਼ਿਕਾਇਤਾਂ ਸੁਣਵਾਈ ਲਈ ਰੱਖੀਆਂ ਜਾਣਗੀਆਂ। ਉਨ੍ਹਾਂ ਨੇ ਦਸਿਆ ਕਿ ਇਸ ਦੌਰਾਨ ਸਾਰੀ ਵਿਭਾਗ ਪ੍ਰਮੁੱਖ ਅਤੇ ਸ਼ਿਕਾਇਤਾਂ ਨਾਲ ਸਬੰਧਿਤ ਅਧਿਕਾਰੀ ਮੌਜੂਦ ਰਹਿਣਗੇ।

ਅਧਿਕਾਰੀਆਂ ਦੀ ਲਾਪ੍ਰਵਾਹੀ ਦਿਖੀ ਤਾਂ ਹੋਵੇਗੀ ਤੁਰੰਤ ਕਾਰਵਾਈ  ਸੁਭਾਸ਼ ਸੁਭਾ

ਚੰਡੀਗੜ੍ਹ, 23 ਜੂਨ – ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਰਾਜ ਮੰਤਰੀ ਸ੍ਰੀ ਸੂਭਾਸ਼ ਸੁਧਾ ਨੇ ਕੁਰੂਕਸ਼ੇਤਰ ਸ਼ਹਿਰ ਵਿਚ ਬੀਤੀ ਸ਼ਾਮ ਸਫਾਈ ਵਿਵਸਥਾ ਦਾ ਅਚਾਨਕ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਹੀ ਨਗਰ ਪਰਿਸ਼ਦ ਦੇ ਸਫਾਈ ਕਰਮਚਾਰੀਆਂ ਨੂੰ ਮੌਕੇ ‘ਤੇ ਬੁਲਾ ਕੇ ਰੋਟਰੀ ਕਲੱਬ ਚੌਕ ਤੋਂ ਮੇਨ ਬਾਜਾਰ ਸਥਿਤ ਸੀਕਰੀ ਚੌਕ ਤਕ ਨਾਲੇ ਦੀ ਸਫਾਈ ਕਰਨ ਦੇ ਨਿਰਦੇਸ਼ ਦਿੱਤੇ। ਅਸਰ ਇਹ ਹੋਇਆ ਕਿ ਨਾਲੇ ਦੀ ਸਫਾਈ ਵਿਵਸਥਾ ਦੇ ਤਹਿਤ ਸਫਾਈ ਕਰਮਚਾਰੀਆਂ ਨੇ ਰਾਤੋਂ ਰਾਤ ਨਾਲੇ ਦੀ ਸਫਾਈ ਵਿਵਸਥਾ ਦੇ ਕੰਮ ਨੂੰ ਦਰੁਸਤ ਕੀਤਾ। ਨਿਗਮ ਮੰਤਰੀ ਨੇ ਸਪਸ਼ਟ ਕੀਤਾ ਕਿ ਜੇਕਰ ਕਿਤੇ ਵੀ ਸਫਾਈ ਵਿਵਸਥਾ ਦੇ ਕਾਰਜ ਵਿਚ ਕੋਤਾਹੀ ਜਾਂ ਲਾਪ੍ਰਵਾਹੀ ਸਾਹਮਣੇ ਆਈ ਤਾਂ ਤੁਰੰਤ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ।

          ਸ਼ਹਿਰੀ ਸਥਾਨਕ ਸਰਕਾਰ ਰਾਜ ਮੰਤਰੀ ਨੇ ਇਸ ਮੌਕੇ ‘ਤੇ ਜਿੱਥੇ ਸਫਾਈ ਵਿਵਸਥਾ ਦਾ ਜਾਇਜਾ ਲਿਆ, ਉੱਥੇ ਦੁਕਾਨਦਾਰਾਂ ਨਾਲ ਗਲਬਾਤ ਕਰਦੇ ਹੋਏ ਉਨ੍ਹਾਂ ਦੀ ਬਾਜਾਰ ਨਾਲ ਸਬੰਧਿਤ ਸਫਾਈ ਵਿਵਸਥਾ ਦੇ ਤਹਿਤ ਕੋਈ ਸਮਸਿਆ ਹੈ ਊਸ ਦੀ ਜਾਣਕਾਰੀ ਲਈ ਅਤੇ ਸਬੰਧਿਤ ਅਧਿਕਾਰੀਆਂ ਨੂੰ ਇੰਨ੍ਹਾਂ ਸਮਸਿਆਵਾਂ ਦਾ ਹੱਲ ਬਾਰੇ ਨਿਰਦੇਸ਼ ਦਿੱਤੇ।

ਹੁਣ 14 ਸਤੰਬਰ ਤਕ ਫਰੀ ਅਪਡੇਟ ਕਰਾ ਸਕਦੇ ਹਨ ਆਧਾਰ ਕਾਰਡ

ਚੰਡੀਗੜ੍ਹ, 23 ਜੂਨ – ਯੂਆਈਡੀਏਆਈ ਨੇ ਆਮਜਨਤਾ ਦੀ ਸਹੂਲਤ ਦੇ ਮੱਦੇਨਜਰ ਫਰੀ ਵਿਚ ਆਧਾਰ ਕਾਰਡ ਅਪਡੇਟ ਦੀ ਮਿੱਤੀ ਵਧਾ ਕੇ 14 ਸਤੰਬਰ 2024 ਕਰ ਦਿੱਤੀ ਹੈ।

          ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿਚ ਆਧਾਰ ਕਾਰਡ ਸੱਭ ਤੋਂ ਅਹਿਮ ਦਸਤਾਵੇਜ ਹੈ ਅਤੇ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅਪਡੇਟ ਕਰਨਾ ਜਰੂਰੀ ਹੈ। ਊਨ੍ਹਾਂ ਨੇ ਕਿਹਾ ਕਿ ਪਹਿਲਾਂ 14 ਜੂਨ ਤਕ ਫਰੀ ਵਿਚ ਆਧਾਰ ਅਪਡੇਟ ਕੀਤਾ ਜਾ ਸਕਦਾ ਸੀ ਜਿਸ ਨੂੰ ਹੁਣ ਤਿੰਨ ਮਹੀਨੇ ਅੱਗੇ ਵਧਾਉਂਦੇ ਹੋਏ ਆਧਾਰ ਕਾਰਡ ਨੂੰ ਅਪਡੇਟ ਕਰਨ ਦੀ ਮਿੱਤੀ 14 ਸਤੰਬਰ, 2024 ਤਕ ਕਰ ਦਿੱਤੀ ਗਈ ਹੈ। ਨਾਗਰਿਕ ਖੁਦ ਵੀ uidai.gov.in/  ਵੈਬਸਾਇਟ ‘ਤੇ ਜਾ ਕੇ ਆਪਣਾ ਆਧਾਰ ਕਾਰਡ ਅਪਡੇਟ ਕਰ ਸਕਦੇ ਹਨ। ਇਸ ਤੋਂ ਇਲਾਵਾ ਕਿਸੀ ਵੀ ਸੀਐਸਸੀ ਤੇ ਆਧਾਰ ਸੈਂਟਰ ‘ਤੇ ਜਾ ਕੇ ਕਰਵਾਇਆ ਜਾ ਸਕਦਾ ਹੈ।

          ਬੁਲਾਰੇ ਨੇ ਦਸਿਆ ਕਿ ਸਰਕਾਰ ਨੇ ਆਮਜਨਤਾ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਪਿਛਲੇ 10 ਸਾਲਾਂ ਵਿਚ ਆਧਾਰ ਕਾਰਡ ਨੂੰ ਅਪਡੇਟ ਨਹੀਂ ਕਰਾਇਆ ਹੈ, ਊਹ ਆਪਣੇ ਆਧਾਰ ਕਾਰਡ ਵਿਚ ਸਮੇਂ ਰਹਿੰਦੇ ਅਪਡੇਸ਼ਨ ਜਰੂਰ ਕਰਵਾ ਲੈਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿਚ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਤੇ ਹੋਰ ਕਿਸੇ ਪ੍ਰਯੋਜਨ ਵਿਚ ਪਰੇਸ਼ਾਨੀ ਤੇ ਸਮਸਿਆ ਦਾ ਸਹਮਣਾ ਨਾ ਕਰਨਾ ਪਵੇ।

ਪੰਚਕੂਲਾ ਜੋਨ ਦੇ ਬਿਜਲੀ ਖਪਤਕਾਰਾਂ ਦੀ ਸਮਸਿਆਵਾਂ ਦਾ ਹੱਲ ਹੋਵੇਗਾ ਅੱਜ

ਚੰਡੀਗੜ੍ਹ, 23 ਜੂਨ – ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਭਰੋਸੇਯੋਗ, ਚੰਗੀ ਵੋਲਟੇਜ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਲਈ ਪ੍ਰਤੀਬੱਧ ਹੈ। ਖਪਤਕਾਰਾਂ ਦੀ ਸੰਤੁਸ਼ਟੀ ਲਈ ਬਿਜਲੀ ਨਿਗਮ ਵੱਲੋਂ ਅਨੇਕ ਮਹਤੱਵਪੂਰਨ ਪ੍ਰੋਗ੍ਰਾਮ ਸ਼ੁਰੂ ਕੀਤੇ ਗਏ ਹਨ, ਤਾਂ ਜੋ ਖਪਤਕਾਰਾਂ ਦੀ ਸਮਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।

          ਬਿਜਲੀ ਨਿਗਮ ਦੇ ਬੁਲਾਰੇ ਨੇ ਦਸਿਆ ਕਿ ਜੋਨਲ ਖਪਤਕਾਰ ਸ਼ਿਕਾਇਤ ਹੱਲ ਮੰਚ ਰੈਗੂਲੇਸ਼ਨ 2.8.2 ਅਨੁਸਾਰ ਹਰੇਕ ਮਾਮਲੇ ਵਿਚ 1 ਲੱਖ ਰੁਪਏ ਤੋਂ ਵੱਧ ਅਤੇ 3 ਲੱਖ ਰੁਪਏ ਤਕ ਦੀ ਰਕਮ ਦੇ ਮਾਲੀ ਵਿਵਾਦਾਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਸੁਣਵਾਈ ਕਰੇਗਾ। ਪੰਚਕੁਲਾ ਜੋਨ ਤਹਿਤ ਆਉਣ ਵਾਲੇ ਜਿਲ੍ਹਿਆਂ (ਕੁਰੂਕਸ਼ੇਤਰ, ਅੰਬਾਲਾ, ਪੰਚਕੂਲਾ, ਕੈਥਲ ਅਤੇ ਯਮੁਨਾਨਗਰ) ਦੇ ਖਪਤਕਾਰਾਂ ਦੀ ਸ਼ਿਕਾਇਤਾਂ ਦਾ ਹੱਲ 24 ਜੂਨ ਨੂੰ ਜੋਨਲ ਖਪਤਕਾਰ ਸ਼ਿਕਾਇਤ ਹੱਲ ਮੰਚ, ਪੰਚਕੂਲਾ ਵਿਚ ਯੂਐਚਬੀਵੀਐਨ ਦੇ ਮੁੱਖ ਦਫਤਰ ਬਿਜਲੀ ਸਦਨ ਇੰਡਸਟਰਿਅਲ ਪਲਾਟ-3 ਅਤੇ 4, ਸੈਕਟਰ-14 ਪੰਚਕੂਲਾ ਵਿਚ ਸਵੇਰੇ 11:30 ਵਜੇ ਤੋਂ ਦੁਪਹਿਰ 1ਯ30 ਵਜੇ ਤਕ ਖਪਤਕਾਰਾਂ ਦੀ ਸਮਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਖਪਤਕਾਰਾਂ ਦੇ ਗਲਤ ਬਿੱਲਾਂ, ਬਿਜਲੀ ਦੀ ਦਰਾਂ ਨਾਲ ਸਬੰਧਿਤ ਮਾਲਿਆਂ, ਮੀਟਰ ਸਿਕਓਰਿਟੀ ਨਾਲ ਜੁੜੇ ਮਾਮਲਿਆਂ, ਖਰਾਬ ਹੋਏ ਮੀਟਰਾਂ ਨਾਲ ਸਬੰਧਿਤ ਮਾਮਲਿਆਂ, ਵੋਲਟੇਜ ਨਾਲ ਜੁੜੇ ਹੋਏ ਮਾਮਲਿਆਂ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਬਿਜਲੀ ਚੋਰੀ, ਵੋਲਟੇਜ ਦੀ ਦੁਰਵਰਤੋ ਅਤੇ ਘਾਤਕ ਗੈਰ-ਘਾਤਕ ਦੁਰਘਟਨਾ ਆਦਿ ਮਾਮਲਿਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਖਪਤਕਾਰ ਅਤੇ ਨਿਗਮ ਦੇ ਵਿਚ ਕਿਸੇ ਵੀ ਵਿਵਾਦ ਦੇ ਨਿਪਟਾਨ ਲਈ ਫੋਰਮ ਵਿਚ ਮਾਲੀ ਵਿਵਾਦਾਂ ਨਾਲ ਸਬੰਧਿਤ ਸ਼ਿਕਾਇਤ ਪੇਸ਼ ਕਰਨ ਤੋਂ ਪਹਿਲਾਂ ਪਿਛਲੇ ਛੇ ਮਹੀਨਿਆਂ ਦੌਰਾਨ ਖਪਤਕਾਰ ਵੱਲੋਂ ਭੁਗਤਾਨ ਕੀਤੇ ਗਏ ਬਿਜਲੀ ਦੇ ਔਸਮ ਫੀਸ ਦੇ ਆਧਾਰ ‘ਤੇ ਗਿਣਤੀ ਕੀਤੀ ਗਈ ਹਰੇਕ ਮਹੀਨੇ ਦੇ ਲਈ ਦਾਵਾ ਕੀਤੀ ਗਈ ਰਕਮ ਜਾਂ ਉਸ ਦੇ ਵੱਲੋਂ ਭੁਗਤਾਨ ਬਿਜਲੀ ਫੀਸ ਦੇ ਬਰਾਬਰ ਰਕਮ, ਜੋ ਘੱਟ ਹੈ ਖਪਤਕਾਰ ਨੂੰ ਜਮ੍ਹਾ ਕਰਵਾਉਣੀ ਹੋਵੇਗੀ।

          ਉਨ੍ਹਾਂ ਨੇ ਦਸਿਆ ਕਿ ਇਸ ਦੌਰਾਨ ਖਪਤਕਾਰ ਨੂੰ ਪ੍ਰਮਾਣਤ ਕਰਨਾ ਹੋਵੇਗਾ ਕਿ ਇਹ ਮਾਮਲਾ ਅਦਾਲਤ ਅਥਾਰਿਟੀ ਜਾਂ ਫੋਰਮ ਦੇ ਸਾਹਮਣੇ ਪੈਂਡਿੰਗ ਨਹੀਂ ਹੈ, ਕਿਉਕਿ ਇਸ ਕੋਰਟ ਜਾਂ ਫੋਰਮ ਵਿਚ ਵਿਚਾਰਧੀਨ ਮਾਮਲਿਆਂ ‘ਤੇ ਮੀਟਿੰਗ ਦੌਰਾਨ ਵਿਚਾਰ ਨਹੀਂ ਕੀਤਾ ਜਾਵੇਗਾ।

ਚੰਡੀਗੜ੍ਹ, 23 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ 27 ਜੂਨ ਨੁੰ ਦੁਪਹਿਰ 12 ਵਜੇ ਹਰਿਆਣਾ ਕੈਬਨਿਟ ਦੀ ਮੀਟਿੰਗ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਹੋਵੇਗੀ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin