ਲੁਧਿਆਣਾ(ਗੁਰਦੀਪ ਸਿੰਘ)
ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਿਰਜਨਹਾਰ, ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਣ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਦਿਸ਼ਾ-ਨਿਰਦੇਸ਼ਾਂ ਤੇ ਹਰਪੀਤ ਸਿੰਘ ਤਾਜਪੁਰ ਦੀ ਅਗਵਾਈ ਹੇਠ 738ਵਾ ਮਹਾਨ ਖੂਨਦਾਨ ਕੈਂਪ ਗੁਰਦੂਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਮੋਜੂਦਾ ਸਮੇਂ ਦੌਰਾਨ ਬਲੱਡ ਬੈਂਕਾਂ ਵਿਚ ਖੂਨ ਦੀ ਬਹੁਤ ਭਾਰੀ ਕਿੱਲਤ ਚਲ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਲਈ ਅੱਜ ਦਾ ਮਹਾਨ ਖੂਨਦਾਨ ਕੈਂਪ ਬਹੁਤ ਲਾਹੇਵੰਦ ਸਾਬਤ ਹੋਵੇਗਾ। ਇਸ ਮੋਕੇ ਤੇ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਖੂਨਦਾਨ ਕਰਨ ਵਾਲੇ ਪ੍ਰਾਣੀਆ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਖੂਨਦਾਨ ਕੈਂਪ ਦੌਰਾਨ ਸੁਸਾਇਟੀ ਦੇ ਸੇਵਾਦਾਰ ਹਰਪ੍ਰੀਤ ਸਿੰਘ ਤਾਜਪੁਰ ਨੇ ਦਸਿਆ ਰਘੁਨਾਥ ਹਸਪਤਾਲ ਬੱਲਡ ਬੈਂਕ ਦੇ ਸਹਿਯੋਗ ਨਾਲ 55 ਬਲੱਡ ਯੂਨਿਟ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਦਿਤਾ ਜਾਵੇਗਾ। ਇਸ ਮੌਕੇ ਜਸਰੀਨ ਕੌਰ ਤਾਜਪੁਰ,ਸੁਖਦਰਸ਼ਨ ਸਿੰਘ ਗੋਨੀ ਤਾਜਪੁਰ, ਪ੍ਰੇਮਜੀਤ ਪਾਲ ਸਿੰਘ ਮਨਦੀਪ ਸਿੰਘ ਟੂਸਾ, ਅਰਮਾਨਵੀਰ ਟੂਸਾ, ਪਰਮਵੀਰ ਟੂਸਾ ਹਾਜ਼ਰ ਸਨ।
Leave a Reply