August 17, 2026

Justice News

ਅਵਾਮ ਦੀ ਆਵਾਜ਼

ਰਾਜਾ ਵੜਿੰਗ ਦਾ ਬਾਵਾ ਅਤੇ ਮਲਹੋਤਰਾ ਨੇ ਸਰਕਟ ਹਾਊਸ ਵਿੱਚ ਕੀਤਾ ਸਵਾਗਤ

ਲੁਧਿਆਣਾ, ( ਵਿਜੇ ਭਾਂਬਰੀ ) – ਅੱਜ ਸਰਕਟ ਹਾਊਸ ਲੁਧਿਆਣਾ ਵਿਖੇ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਲੁਧਿਆਣਾ ਦਾ ਸੀਨੀਅਰ ਕਾਂਗਰਸੀ ਨੇਤਾ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ਰਾਜਾ ਵੜਿੰਗ ਨੂੰ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ।
            ਇਸ ਮੌਕੇ ਬਾਵਾ ਤੇ ਮਲਹੋਤਰਾ ਨੇ ਕਿਹਾ ਕਿ ਰਾਜਾ ਵੜਿੰਗ ਕਹਿਣੀ ਅਤੇ ਕਰਨੀ ਦਾ ਪੂਰਾ ਹੈ। ਹਰ ਕਾਂਗਰਸੀ ਵਰਕਰ ਅਤੇ ਕੰਮਾਂ ਲਈ ਆਏ ਲੁਧਿਆਣਾ ਨਿਵਾਸੀਆਂ ਨੂੰ ਨੇੜੇ ਤੋਂ ਮਿਲਿਆ। ਪਰਿਵਾਰ ਦਾ ਹਾਲ ਪੁੱਛਿਆ ਅਤੇ ਕੰਮਾਂ ਲਈ ਸੰਬੰਧਿਤ ਅਫਸਰਾਂ ਨੂੰ ਫੋਨ ਵੀ ਕੀਤੇ। ਉਹਨਾਂ ਕਿਹਾ ਕਿ ਰਾਜਾ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਜਲੰਧਰ ਦੀ ਵਿਧਾਨ ਸਭਾ ਦੀ ਜਿਮਨੀ ਚੋਣ ਜਿੱਤਣ ਲਈ ਪਹੁੰਚਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਸੱਤ ਸੀਟਾਂ ਜਿਤਾਕੇ ਕਾਂਗਰਸ ਪਾਰਟੀ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ ਜਿਸ ਲਈ ਰਾਹੁਲ ਗਾਂਧੀ ਅਤੇ ਸੀਨੀਅਰ ਲੀਡਰਸ਼ਿਪ ਵਧਾਈ ਦੀ ਪਾਤਰ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.