ਜਸਵੰਤ ਸਿੰਘ ਜ਼ਫ਼ਰ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸਵਰਨਜੀਤ ਸਵੀ ਨੂੰ ਪੰਜਾਬ ਆਰਟ ਕਾਉਸਲ ਦਾ ਚੇਅਰਮੈਨ ਬਣਨ ’ਤੇ ਮੁਬਾਰ

ਲੁਧਿਆਣਾ   ( ਵਿਜੇ ਭਾਂਬਰੀ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ
ਸਮੂਹ ਮੈਂਬਰਾਂ ਨੇ ਪੰਜਾਬੀ ਕਵੀ, ਵਾਰਤਕ ਲੇਖਕ, ਚਿੱਤਰਕਾਰ ਅਤੇ ਪੰਜਾਬੀ ਸਾਹਿਤ
ਅਕਾਡਮੀ, ਲੁਧਿਆਣਾ ਦੇ ਜੀਵਨ ਮੈਂਬਰ ਇੰਜ. ਜਸਵੰਤ ਸਿੰਘ ਜ਼ਫ਼ਰ ਨੂੰ ਭਾਸ਼ਾ ਵਿਭਾਗ,
ਪੰਜਾਬ ਦਾ ਡਾਇਰੈਕਟਰ ਬਣਨ ਲਈ ਅਤੇ ਪੰਜਾਬੀ ਕਵੀ, ਚਿੱਤਰਕਾਰ, ਸਾਹਿਤ ਅਕਾਦਮੀ
ਪੁਰਸਕਾਰ ਵਿਜੇਤਾ, ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਸਵਰਨਜੀਤ ਸਵੀ ਨੂੰ ਪੰਜਾਬ ਆਰਟ
ਕਾਉਸਲ ਦਾ ਚੇਅਰਮੈਨ ਬਣਨ ਲਈ ਮੁਬਾਰਕਬਾਦ ਦਿੱਤੀ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ
ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਜਸਵੰਤ ਸਿੰਘ
ਜ਼ਫ਼ਰ ਨੂੰ ਵਧਾਈ ਦਿੰਦਿਆਂ ਦਸਿਆ ਕਿ ਜ਼ਫ਼ਰ ਸਾਹਿਬ ਇੰਜਨੀਅਰਿੰਗ ਕਰਕੇ ਬਿਜਲੀ ਬੋਰਡ ਵਿਚ
ਉੱਚ ਅਹੁਦੇ ’ਤੇ ਕੰਮ ਕਰਦੇ ਰਹੇ ਹਨ। ਉਨ੍ਹਾਂ ਨੇ ‘ਦੋ ਸਾਹਾਂ ਵਿਚਕਾਰ, ਅਸੀਂ  ਨਾਨਕ
ਦੇ ਕੀ ਲੱਗਦੇ ਹਾਂ, ਸਿਖੁ ਸੋ ਖੋਜਿ ਲਹੈਂ, ਇਹ ਬੰਦਾ ਕੀ ਹੁੰਦਾ ਅਤੇ ਮੈਨੂੰ ਇਓਂ
ਲੱਗਿਆਂ’ ਪੁਸਤਕਾਂ ਦੀ ਸਿਰਜਨਾ ਕੀਤੀ। ਇਨ੍ਹਾਂ ਦਾ ਅਦਬੀ ਖੇਤਰ ਵਿਚ ਵੱਡਾ ਨਾਂ ਹੈ।
ਜ਼ਫ਼ਰ ਸਾਹਿਬ ਇੰਜੀਨੀਅਰ ਹੋਣ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੇ ਗਿਆਤਾ ਤੇ ਉੱਘੇ ਕਵੀ ਹਨ।
ਸਾਨੂੰ ਪੂਰਨ ਆਸ ਹੈ ਕਿ ਇਨ੍ਹਾਂ ਦੀ ਅਗਵਾਈ ਵਿਚ ਭਾਸ਼ਾ ਵਿਭਾਗ, ਪੰਜਾਬ ਹੋਰ ਬਿਤਹਰ
ਢੰਗ ਨਾਲ ਕੰਮ ਕਰੇਗਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ
ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਾਹਿਤ
ਅਕਾਦਮੀ ਐਵਾਰਡੀ ਸ੍ਰੀ ਸਵਰਨਜੀਤ ਸਵੀ ਨੂੰ ਪੰਜਾਬ ਆਰਟ ਕਾਉਸਲ ਵਰਗੀ ਵਕਾਰੀ ਸੰਸਥਾ ਦਾ
ਚੇਅਰਮੈਨ ਬਣਨ ਲਈ ਵਧਾਈ ਦਿੰਦਿਆਂ ਦਸਿਆ ਕਿ ਸਵਰਨਜੀਤ ਸਵੀ ਨੂੰ ਉਨ੍ਹਾਂ ਦੇ ਕਾਵਿ
ਸੰਗ੍ਰਹਿ ‘ਮਨ ਦੀ ਚਿੱਪ’ ਨੂੰ ਸਾਲ 2023 ਦਾ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ ਸੀ।
ਉਨ੍ਹਾਂ ਨੇ ‘ਦਾਇਰਿਆਂ ਦੀ ਕਬਰ ’ਚੋਂ’,  ਅਵੱਗਿਆ, ਦਰਦ ਪਿਆਦੇ ਹੋਣ ਦਾ, ਦੇਹੀ ਨਾਦ,
ਕਾਲਾ ਹਾਸੀਆ ਤੇ ਸੂਹਾ ਗੁਲਾਬ, ਕਾਮੇਸ਼ਵਰੀ, ਆਸ਼ਰਮ, ਮਾਂ, ਅਵੱਗਿਆ ਤੋਂ ਮਾਂ ਤੱਕ’ ਨੌ
ਪੁਸਤਕਾਂ ਪਾਠਕਾਂ ਦੀ ਝੋਲੀ ਪਾਈਆਂ। ਸ਼ਾਇਰ ਹੋਣ ਦੇ ਨਾਲ-ਨਾਲ ਉਨ੍ਹਾਂ ਦਾ ਕੋਮਲ
ਕਲਾਵਾਂ ਦੇ ਖੇਤਰ ਵਿਚ ਵੀ ਵੱਡਾ ਨਾਮ ਹੈ। ਪੰਜਾਬੀ ਭਾਸ਼ਾ ਤੇ ਸਾਹਿਤ ਨੂੰ ਉਨ੍ਹਾਂ
ਕੋਲੋਂ ਵੱਡੀਆਂ ਸੰਭਾਵਨਾਵਾਂ ਹਨ।
ਜਸਵੰਤ ਸਿੰਘ ਜ਼ਫ਼ਰ ਅਤੇ ਸਵਰਨਜੀਤ ਸਵੀ ਨੂੰ ਵਧਾਈ ਦੇਣ ਵਾਲਿਆਂ ਵਿੱਚ ਹੋਰਨਾ ਤੋਂ
ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ
ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ
ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਡਾ. ਅਰਵਿੰਦਰ ਕੌਰ ਕਾਕੜਾ, ਡਾ
ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ
ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ,
ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ
ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ
ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ
ਹਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin