August 17, 2026

Justice News

ਅਵਾਮ ਦੀ ਆਵਾਜ਼

ਮੋਗਾ ਦੇ 25 ਆਮ ਆਦਮੀ ਕਲੀਨਿਕਾਂ ਜਰੀਏ 5.78 ਲੱਖ ਤੋਂ ਵਧੇਰੇ ਲੋਕਾਂ ਨੇ ਲਈਆਂ ਮੁਫ਼ਤ ਮੈਡੀਕਲ ਸਿਹਤ ਸੇਵਾਵਾਂ

ਮੋਗਾ,( Gurjeet sandhu)
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ  ਕਲੀਨਿਕਾਂ ਦੀ ਗਿਣਤੀ 25 ਹੈ, ਜਿੰਨਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਰਦਿਆਂ ਦੱਸਿਆ ਕਿ ਇਹ ਕਲੀਨਿਕ ਪਿੰਡ ਲੰਢੇਕੇ, ਘੋਲੀਆ ਖੁਰਦ, ਹਿੰਮਤਪੁਰਾ, ਬਿਲਾਸਪੁਰ, ਧਰਮਕੋਟ, ਦੁੱਨੇਕੇ, ਰਾਜਿਆਣਾ, ਮੱਲੀਆਂਵਾਲਾ, ਬੁੱਟਰ ਕਲਾਂ, ਚੜਿੱਕ, ਫਤਹਿਗੜ ਪੰਜਤੂਰ, ਲੰਡੇ, ਰਾਉਕੇ ਕਲਾਂ, ਅਰਬਨ ਸਲੱਮ ਏਰੀਆ ਡਿਸਪੈਂਸਰੀ, ਕਿਸ਼ਨਪੁਰਾ ਕਲਾਂ, ਖੋਸਾ ਰਣਧੀਰ, ਮਾਣੂੰਕੇ, ਸੁਖਾਨੰਦ, ਲੋਪੋਂ, ਕੋਕਰੀ ਕਲਾਂ, ਦੌਲਤਪੁਰਾ ਨੀਂਵਾਂ, ਚੰਦ ਨਵਾਂ, ਜਲਾਲਾਬਾਦ, ਪੱਤੋ ਹੀਰਾ ਸਿੰਘ ਅਤੇ ਫਤਿਹਗੜ੍ਹ ਪੰਜਤੂਰ ਵਿਖੇ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨਾਂ 25 ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 5,78,622 ਲੋਕਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਵੱਖ ਵੱਖ ਤਰਾਂ ਦੇ 1,78,405 ਲੈਬ ਟੈਸਟ ਵੀ ਹੁਣ ਤੱਕ ਇਨ੍ਹਾਂ ਜਰੀਏ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਦੀ ਜੇਬ ਉੱਪਰ ਪੈਣ ਵਾਲਾ ਆਰਥਿਕ ਬੋਝ ਬਹੁਤ ਹੱਦ ਤੱਕ ਘੱਟ ਹੋਇਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਏ ਹਨ। ਇਨਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰਾਂ ਦੇ 45 ਟੈਸਟ ਅਤੇ 75 ਤਰਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.