ਲੁਧਿਆਣਾ (ਵਿਜੇ ਭਾਂਬਰੀ )- ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਲਈ ਤਨ ਮਨ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਣ ਦੀ ਲੜੀ ਤਹਿਤ ਅੱਜ ਸੀਨੀਅਰ ਮਜ਼ਬੀ ਸਿੱਖ ਭਾਈਚਾਰੇ ਦੇ ਨੁਮਾਇੰਦੇ ਵਜੋਂ ਸ. ਰੁਪਿੰਦਰ ਸਿੰਘ ਰਿੰਕੂ ਨੂੰ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਲੁਧਿਆਣਾ ਦੀ ਮੈਂਬਰਸ਼ਿਪ ਦਿਤੀ ਗਈ ਹੈ ਜਿਸ ਲਈ ਸਮੂਹ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਰੇਸ਼ਮ ਸਿੰਘ ਸੱਗੂ ਸਿਆਸੀ ਸਲਾਹਕਾਰ (ਵਿਧਾਇਕ ਸਿੱਧੂ) ਦੀ ਅਗਵਾਈ ਹੇਠ ਸ. ਰੁਪਿੰਦਰ ਸਿੰਘ ਰਿੰਕੂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸ. ਰਿੰਕੂ ਨੇ ਕਿਹਾ ਕਿ ਉਹ ਲੋਕ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਜਿਹੜੀ ਡਿਊਟੀ ਲਗਾਈ ਹੈ ਉਸ ਨੂੰ ਸਚਾਈ ਅਤੇ ਤਨ-ਮਨ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ ਹਿਤੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਮੋਹਰੀ ਰੋਲ ਅਦਾ ਕਰਨਗੇ। ਇਸ ਮੌਕੇ ਵਿਧਾਇਕ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਲਈ ਨਿਰਸਵਾਰਥ ਸੇਵਾ ਕਰਨ ਵਾਲੇ ਵਰਕਰਾਂ ਨੂੰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸਮੇਂ ਸਮੇਂ ਸਿਰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਇਹ ਸਿਲਸਿਲਾ ਪਾਰਟੀ ਦੇ ਜੁਝਾਰੂ ਵਰਕਰਾਂ ਲਈ ਵੱਡੇ ਸਨਮਾਨ ਦੇ ਬਰਾਬਰ ਹੈ, ਜੋ ਭਵਿੱਖ ਵਿਚ ਵੀ ਜਾਰੀ ਰਹੇਗਾ।
ਇਸ ਮੌਕੇ ਅਰਸ਼ਦੀਪ ਸਿੰਘ ਬਿਲਾ ਰਤਨ ਪੇਤਕੇ, ਰਜੇਸ਼ ਗੁਪਤਾ, ਗੁਰਵਿੰਦਰ ਸਿੰਘ ਗੋਲਡੀ, ਭੁਪਿੰਦਰ ਸਿੰਘ ਅਰੋੜਾ, ਮੁਹਿੰਦਰ ਸਿੰਘ ਕੁਲਵੰਤ ਸਿੰਘ ਅਮਰੀਕ ਸਿੰਘ ਸੁਖਪ੍ਰੀਤ ਕੌਰ ਸੁਖਵਿੰਦਰ ਕੌਰ ਗਿੱਲ, ਸਤਵਿੰਦਰ ਸਿੰਘ ਟੋਨੀ, ਗਗਨਦੀਪ ਸਿੰਘ, ਬਲਪ੍ਰੀਤ ਸਿੰਘ ਬੰਟੀ, ਵਰਿੰਦਰ ਵਰਮਾ, ਆਯਿਆਸਾਗਰ ਘੁੱਕ, ਰਘਬੀਰ ਸਿੰਘ ਆਦਿ ਹਾਜ਼ਰ ਸਨ।
Leave a Reply