ਜਗਰਾਓ, (Justice News) – ਉਪ-ਮੰਡਲ ਮੈਜਿਸਟ੍ਰੇਟ ਜਗਰਾਓ ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਚਹਿਰੀ ਕੰਪਾਊਂਡ ਜਗਰਾਓ ਦੀ ਕੰਟੀਨ ਅਤੇ ਵਹੀਕਲ ਪਾਰਕਿੰਗ ਦੀ ਬੋਲੀ ਹੁਣ 03 ਜੁਲਾਈ, 2024 ਨੂੰ ਕਰਵਾਈ ਜਾਵੇਗੀ। ਕੰਟੀਨ ਅਤੇ ਵਹੀਕਲ ਪਾਰਕਿੰਗ ਦਾ ਠੇਕਾ ਸਾਲ 2024-25 ਲਈ ਬੋਲੀ ਰਾਹੀਂ ਦਿੱਤਾ ਜਾਣਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਇਹ ਬੋਲੀਆਂ 27 ਜੂਨ ਦੀਆਂ ਦੀਆਂ ਰੱਖੀਆਂ ਗਈਆਂ ਸਨ ਜੋ ਤਕਨੀਕੀ ਕਾਰਨਾਂ ਕਰਕੇ ਰੱਦ ਹੋ ਗਈਆਂ ਸਨ, ਇਸ ਲਈ ਹੁਣ ਇਹ ਬੋਲੀਆਂ 03 ਜੁਲਾਈ, 2024 ਨੂੰ ਕਰਵਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਵਾਹਨ ਪਾਰਕਿੰਗ ਦੀ ਬੋਲੀ 03 ਜੁਲਾਈ ਨੂੰ ਦੁਪਹਿਰ 02 ਵਜੇ ਜਦਕਿ ਕੰਟੀਨ ਦੀ ਬੋਲੀ 03 ਵਜੇ ਦਫਤਰ ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਵਿਖੇ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਕੰਟੀਨ ਦੀ ਬੋਲੀ ਵਿੱਚ ਸਾਰਿਆਂ ਨੂੰ ਸਮੇਂ ਸਿਰ ਹਾਜ਼ਰ ਹੋਣਾ ਲਾਜ਼ਮੀ ਹੈ। ਬੋਲੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀ ਨੂੰ 05 ਹਜ਼ਾਰ ਬਤੌਰ ਸਕਿਉਰਟੀ ਜਮਾਂ ਕਰਵਾਉਣੇ ਹੋਣਗੇ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਜਮਾਂ ਕਰਵਾਉਣਾ ਹੋਵੇਗਾ ਅਤੇ ਬਾਕੀ ਦੀ ਰਕਮ ਲਗਾਤਾਰ ਮਹੀਨਾਵਾਰੀ ਕਿਸ਼ਤਾਂ ਵਿੱਚ ਵਸੂਲ ਕੀਤੀ ਜਾਵੇਗੀ। ਚੌਥਾ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਟੀ ਰਕਮ ਜ਼ਬਤ ਕਰ ਲਈ ਜਾਵੇਗੀ।
ਕੰਟੀਨ ਲਈ ਸ਼ਰਤਾਂ :
1. ਬੋਲੀ ਦੇਣ ਵਾਲੇ ਕੋਲ ਤਹਿਸੀਲ ਜਗਰਾਓ ਵਿੱਚ ਅਚੱਲ ਜਾਇਦਾਦ ਹੋਣੀ ਜ਼ਰੂਰੀ ਹੈ, ਸਬੂਤ ਵਜੋਂ ਮੌਕੇ ‘ਤੇ
ਉਹ ਰਜਿਸਟਰੀ ਜਾਂ ਨਕਲ ਜਮਾਂਬੰਦੀ ਪੇਸ਼ ਕਰੇਗਾ।
2. ਬੋਲੀਕਾਰ ਸਰਕਾਰ ਜਾਂ ਇਸ ਦਫਤਰ ਦਾ ਬਾਕੀਦਾਰ ਨਹੀਂ ਹੋਣਾ ਚਾਹੀਦਾ।
3. ਗ੍ਰਾਹਕਾਂ ਦੇ ਬੈਠਣ ਲਈ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ।
4. ਕੰਟੀਨ ਵਿਖੇ ਖਾਣ-ਪੀਣ ਦੀ ਸਮੱਗਰੀ ਸੁੱਧ ਹੋਣੀ ਚਾਹੀਦੀ ਹੈ।
5. ਹਰ ਸ਼ਨੀਵਾਰ ਨੂੰ ਕੰਟੀਨ ਖੁੱਲੀ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵਾਹਨ ਪਾਰਕਿੰਗ ਦੀ ਬੋਲੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਨੂੰ 25 ਹਜ਼ਾਰ ਰੁਪਏ ਦਾ ਡਰਾਫਟ ਬਤੌਰ ਸਕਿਊਰਿਟੀ ਜਮ੍ਹਾਂ ਕਰਵਾਉਣਾ ਹੋਵੇਗਾ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਜਮ੍ਹਾਂ ਕਰਾਉਣਾ ਹੋਵੇਗਾ। ਬਾਕੀ ਦੀ ਰਕਮ ਮਹੀਨਾਵਾਰ ਕਿਸ਼ਤਾਂ ਵਿੱਚ ਲਈ ਜਾਵੇਗੀ। ਮੌਕੇ ‘ਤੇ ਚੌਥਾ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਿਟੀ ਰਕਮ ਜ਼ਬਤ ਕਰ ਲਈ ਜਾਵੇਗੀ। ਵਾਹਨ ਪਾਰਕਿੰਗ ਦੇ ਠੇਕੇ ਸੰਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਜਗਰਾਓ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Leave a Reply