ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ,ਐਨ ਜੀ ਟੀ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

ਭਵਾਨੀਗੜ੍ਹ 3 ਜੁਲਾਈ (ਮਨਦੀਪ ਕੌਰ ਮਾਝੀ) ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਇਹ ਗੱਲ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਨਹੀਂ ਹੈ ਜੋ ਇਹ ਸਾਬਤ ਕਰਦਾ ਹੋਵੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਜੁਰਮਾਨਾ ਲਗਾ ਕੇ ਜੇਲ੍ਹ ਭੇਜਣਾ ਸਰਾਸਰ ਗਲਤ ਹੈ। ਉਨ੍ਹਾਂ ਇਸ ਨੂੰ ਕਿਸਾਨਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ।
ਜਸਟਿਸ ਅਗਰਵਾਲ ਨੇ ਕਿਹਾ ਕਿ ਜੇ ਪੰਜਾਬ ਤੋਂ ਧੂੰਆਂ ਰਾਸ਼ਟਰੀ ਰਾਜਧਾਨੀ ਖੇਤਰ ਤੱਕ ਪਹੁੰਚਦਾ ਹੈ। ਇਸ ਲਈ ਇੱਕ ਖਾਸ ਹਵਾ ਦੀ ਗਤੀ ਅਤੇ ਇੱਕ ਖਾਸ ਦਿਸ਼ਾ ਦੀ ਲੋੜ ਹੁੰਦੀ ਹੈ। ਖਾਸ ਗੱਲ ਇਹ ਹੈ ਕਿ ਦਿੱਲੀ ਦੀ ਹਵਾ ‘ਚ ਤੇਲਯੁਕਤ ਤੱਤ ਹੁੰਦੇ ਹਨ।ਨਾਲ ਹੀ, ਫਸਲਾਂ ਦੀ ਰਹਿੰਦ-ਖੂੰਹਦ ਜੋ ਕਿ ਕੁਦਰਤੀ ਤੌਰ ‘ਤੇ ਬਾਇਓਡੀਗ੍ਰੇਡੇਬਲ ਹੈ, ਦਾ ਦਿੱਲੀ ਵਿੱਚ ਫੈਲਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ ਕੁਝ ਹੋਰ ਹੈ ਅਜਿਹੇ ‘ਚ ਕਿਸਾਨਾਂ ‘ਤੇ ਮਾਮਲਾ ਦਰਜ ਕਰਨਾ ਗਲਤ ਹੈ।

Leave a Reply

Your email address will not be published.


*