August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਨੇ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਡਾ ਬਾਲੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

ਭਵਾਨੀਗੜ੍ਹ 3 ਜੁਲਾਈ (ਮਨਦੀਪ ਕੌਰ ਮਾਝੀ) ਪਿਛਲੇ ਸਾਲ ਭਿਆਨਕ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਬਹੁਤ ਹੀ ਹੋਣਹਾਰ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਉਰਫ਼ ਡਾ ਬਾਲੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਬਹੁਤ ਹੀ ਸੰਕਟ ਦੀ ਘੜੀ ਵਿੱਚ ਫ਼ਸੇ ਪਰਿਵਾਰ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਕਤ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਡਾ ਬਾਲੀ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ। ਡਾ ਬਾਲੀ ਦੀ ਪਤਨੀ ਬੀਬੀ ਪ੍ਰਵੀਨ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਲੋਕ ਸੰਪਰਕ ਵਿਭਾਗ ਅਤੇ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.