August 17, 2026

Justice News

ਅਵਾਮ ਦੀ ਆਵਾਜ਼

ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

ਮੋਗਾ 3 ਜੁਲਾਈ:( MANPREET SINGH)
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ  ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ।

ਇਸ ਮੁਹਿੰਮ ਤਹਿਤ ਅੱਜ ਪਿੰਡ ਚੜਿੱਕ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ, ਚੜਿੱਕ, ਨਾਹਲ ਖੋਟੇ ਅਤੇ ਤਾਰੇਵਾਲਾ ਦੇ ਤਕਰੀਬਨ 150 ਲੋਕਾਂ ਨੇ ਸ਼ਮੂਲੀਅਤ ਕਰਕੇ ਵੱਖ ਵੱਖ ਸਰਕਾਰੀ ਸੇਵਾਵਾਂ ਦਾ ਮੌਕੇ ਉੱਪਰ ਹੀ ਲਾਹਾ ਲਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਸ਼ੁਭੀ ਆਂਗਰਾ ਨੇ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।

ਡਿਪਟੀ ਕਮਿਸ਼ਨਰ ਨੇ ਇਸ ਕੈਂਪ ਬਾਰੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਹੁਣ ਮਿਤੀ 5 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਟ-ਈਸੇ-ਖਾਂ, ਗਗੜਾ, ਨਸੀਰਪੁਰ ਜਾਨੀਆ, ਲੌਗੀਵਿੰਡ, ਰਡਿਆਲਾ, ਤਲਵੰਡੀ ਨੌ ਬਹਾਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਕੋਟ-ਈਸੇ-ਖਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੁਣੀਆਂ ਜਾਣਗੀਆਂ। ਮਿਤੀ 10 ਜੁਲਾਈ ਦਿਨ ਬੁੱਧਵਾਰ ਨੂੰ ਸੰਗਤਪੁਰਾ, ਚੰਨੂਵਾਲਾ, ਲਧਾਈਕੇ, ਕੋਟਲਾ ਰਾਈਕਾ, ਜੀਤਾ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਲਵੰਡੀ ਭੰਗੇਰੀਆਂ  ਦੇ ਦੀ ਧਰਮਸ਼ਾਲਾ ਜਿਹੜੀ ਕਿ ਪਟਵਾਰ ਖਾਨੇ ਦੇ ਸਾਹਮਣੇ ਹੈ, ਵਿਖੇ ਸੁਣੀਆਂ ਜਾਣਗੀਆਂ। ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ  ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ‘ਆਪ ਦੀ ਸਰਕਾਰ ਦੇ ਦੁਆਰ’ ਮੁਹਿੰਮ ਤਹਿਤ ਮਿਤੀ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਦਿਨ ਬੁੱਧਵਾਰ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ ਖੁਰਦ, ਮਾਣੂੰਕੇ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਦਿਨ ਬੁੱਧਵਾਰ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.