ਨਗਰ ਨਿਗਮ ਨੂੰ ਪੀ.ਐਮ.ਆਈ.ਡੀ.ਸੀ. ਤੋਂ 20 ਕਰੋੜ ਰੁਪਏ ਦੀ ਕਿਸ਼ਤ ਮਿਲੀ

ਅੰਮ੍ਰਿਤਸਰ,  ( ਰਣਜੀਤ ਸਿੰਘ ਮਸੌਣ, ਰਾਘਵ ਅਰੋੜਾ) ਨਗਰ ਨਿਗਮ ਨੇ ਛੇ ਮਹੀਨੇ ਪਹਿਲਾਂ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਵਿਕਾਸ ਕਾਰਜਾਂ ਲਈ 85 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਸਨ। ਪਰ ਨਿਗਮ ਨੂੰ ਇਸ ਲਈ ਪੀਐਮਆਈਡੀਸੀ ਤੋਂ ਸਿਰਫ਼ 20 ਕਰੋੜ ਰੁਪਏ ਦੀ ਕਿਸ਼ਤ ਹੀ ਮਿਲੀ ਸੀ। ਪਿਛਲੇਂ 5 ਮਹੀਨਿਆਂ ਤੋਂ ਪੀਐਮਆਈਡੀਸੀ ਵੱਲੋਂ ਨਿਗਮ ਨੂੰ ਕੋਈ ਰਾਸ਼ੀ ਜਾਰੀ ਨਹੀਂ ਕੀਤੀ ਗਈ। ਜਿਸ ’ਤੇ ਪਹਿਲਾਂ ਹੀ ਜਾਰੀ ਕੀਤੀ 20 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਠੇਕੇਦਾਰਾਂ ਨੂੰ ਅਦਾ ਕਰ ਦਿੱਤੀ ਗਈ। ਲੰਮੇ ਸਮੇਂ ਤੋਂ ਫੰਡਾਂ ਦੀ ਅਦਾਇਗੀ ਨਾ ਹੋਣ ਕਾਰਨ ਠੇਕੇਦਾਰਾਂ ਵੱਲੋਂ ਵਿਕਾਸ ਕਾਰਜ ਸੁਸਤ ਹੋਣ ਦੇ ਨਾਲ-ਨਾਲ ਰੁਕੇ ਵੀ ਪਏ ਸਨ।
ਇਸ ਸਬੰਧੀ ਪਹਿਲਾਂ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਖੁਦ ਚੰਡੀਗੜ੍ਹ ਜਾ ਕੇ ਲੋਕਲ ਬਾਡੀਜ਼ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਰਾਸ਼ੀ ਵਸੂਲਣ ਲਈ ਪੁੱਜੇ ਸਨ।  ਰਾਸ਼ੀ ਨਾ ਮਿਲਣ ‘ਤੇ 27 ਜੂਨ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦੇ ਲੋਕਲ ਬਾਡੀ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਵਿਧਾਇਕ ਡਾ. ਗੁਪਤਾ ਨੇ ਵਿਸ਼ੇਸ਼ ਸਕੱਤਰ ਨੂੰ ਦੱਸਿਆ ਕਿ ਪੀ.ਐਮ.ਆਈ.ਡੀ.ਸੀ. ਵੱਲੋਂ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਬਕਾਇਆ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ ਹੈ।

ਜਿਸ ਕਾਰਨ ਠੇਕੇਦਾਰਾਂ ਨੂੰ ਅਦਾਇਗੀ ਨਾ ਹੋਣ ਕਾਰਨ ਵਿਕਾਸ ਕਾਰਜ ਫ਼ਿਲਹਾਲ ਠੱਪ ਪਏ ਹਨ। ਇਹ ਫੰਡ PMIDC ਤੋਂ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣੇ ਚਾਹੀਦੇ ਹਨ।  ਵਿਧਾਇਕ ਡਾ. ਗੁਪਤਾ ਨੇ ਵਿਸ਼ੇਸ਼ ਸਕੱਤਰ ਨੂੰ ਦੱਸਿਆ ਸੀ ਕਿ ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪਹਿਲਾਂ ਹੀ ਜਾਰੀ ਕੀਤੀ 20 ਕਰੋੜ ਰੁਪਏ ਦੀ ਰਾਸ਼ੀ ਦੇ ਵਰਤੋਂ ਸਰਟੀਫਿਕੇਟ ਜਾਰੀ ਕਰ ਦਿੱਤੇ ਗਏ ਹਨ, ਜਿਸ ‘ਤੇ ਅਜੋਏ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਫੰਡ ਜਾਰੀ ਕੀਤੇ ਜਾ ਰਹੇ ਹਨ। ਅੱਜ ਪੀਐਮਆਈਡੀਸੀ ਵੱਲੋਂ ਨਿਗਮ ਨੂੰ 20 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ।

Leave a Reply

Your email address will not be published.


*