August 17, 2026

Justice News

ਅਵਾਮ ਦੀ ਆਵਾਜ਼

ਐਡਵੋਕੇਟ ਧਾਮੀ ਨੇ ਬਰਤਾਨੀਆ ਦੀਆਂ ਸੰਸਦੀ ਚੋਣਾਂ ਵਿੱਚ ਜਿੱਤਣ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

ਸੰਗਰੂਰ (ਪੱਤਰ ਪ੍ਰੇਰਕ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ।

ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.