ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਹੋਣੀ ਚਾਹੀਦੀ ਹੈ ਜਾਂਚ : ਕਾ: ਸੇਖੋਂ

 ਸੰਗਰੂਰ ( ਪੱਤਰਕਾਰ )
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਪਰਿਵਾਰਕ ਮੈਂਬਰਾਂ ਤੇ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ ਤੌਰ ਤੇ ਜਾਂਚ ਪੜਤਾਲ ਹੋਣੀ ਚਾਹੀਦੀ ਹੈ। ਇਹ ਮੰਗ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ  ਪੰਜਾਬ ਦੀ ਕਾਨੂੰਨੀ ਵਿਵਸਥਾ ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ।
ਕਾ: ਸੇਖੋਂ ਨੇ ਕਿਹਾ ਕਿ ਪਹਿਲੀਆਂ ਪੰਜਾਬ ਸਰਕਾਰਾਂ ਚਲਾਉਣ ਵਾਲਿਆਂ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਦੇ ਰਹੇ ਹਨ, ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਸਮੇਂ ਸੂਬੇ ਨੂੰ ਭ੍ਰਿਸ਼ਟਾਚਾਰ ਰਹਿਤ ਕਰਨ ਦੇ ਵਾਅਦਿਆਂ ਨੂੰ ਮੁੱਖ ਰੱਖ ਕੇ ਰਾਜ ਦੇ ਲੋਕਾਂ ਨੇ ਉਹਨਾਂ ਦੀ ਪਾਰਟੀ ਨੂੰ ਸਹਿਯੋਗ ਦਿੱਤਾ ਸੀ ਅਤੇ ਉਹਨਾਂ ਦੇ 92 ਵਿਧਾਇਕ ਜਿੱਤ ਗਏ ਸਨ। ਬਹੁਗਿਣਤੀ ਵਾਲੀ ਮਜਬੂਤ ਸਰਕਾਰ ਬਣ ਜਾਣ ਤੇ ਪੰਜਾਬ ਦੇ ਲੋਕਾਂ ਨੂੰ ਉਮੀਦ ਬੱਝੀ ਸੀ ਕਿ ਸੂਬਾ ਭ੍ਰਿਸ਼ਟਾਚਾਰ ਰਹਿਤ ਹੋ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਨੇ ਆਪਣਾ ਅੱਧਾ ਸਮਾਂ ਹੀ ਬਤੀਤ ਕੀਤਾ ਹੈ ਕਿ ਆਪ ਆਦਮੀ ਪਾਰਟੀ ਦੀ ਸਰਕਾਰ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਪਰਿਵਾਰਕ ਮੈਂਬਰਾਂ ਤੇ ਹੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਲੱਗ ਪਏ ਹਨ। ਉਹਨਾਂ ਕਿਹਾ ਕਿ ਇਹ ਦੋਸ਼ ਵੀ ਵਿਰੋਧੀ ਪਾਰਟੀਆਂ ਵੱਲੋਂ ਨਹੀਂ ਬਲਕਿ ਉਸ ਦੀ ਪਾਰਟੀ ਦੇ ਹੀ ਵਿਧਾਇਕਾਂ ਵੱਲੋਂ ਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਪੜਤਾਲ ਹੋਣੀ ਚਾਹੀਦੀ ਹੈ ਤਾਂ ਜੋ ਸਪਸ਼ਟਤਾ ਸਾਹਮਣੇ ਲਿਆਂਦੀ ਜਾ ਸਕੇ।
ਸੂਬਾ ਸਕੱਤਰ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਫੇਲ੍ਹ ਹੋਣ ਦਾ ਹੀ ਨਤੀਜਾ ਹੈ ਕਿ ਲੋਕ ਸਭਾ ਲਈ ਤੇਰਾਂ ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੇ ਸ੍ਰੀ ਭਗਵੰਤ ਮਾਨ ਦੀ ਪਾਰਟੀ ਤਿੰਨ ਸੀਟਾਂ ਤੇ ਸਿਮਟ ਕੇ ਰਹਿ ਗਈ ਹੈ। ਵਿਧਾਨ ਸਭਾ ਸਮੇਂ 92 ਸੀਟਾਂ ਤੇ ਵੱਧ ਵੋਟਾਂ ਹਾਸਲ ਕਰਨ ਵਾਲੀ ਪਾਰਟੀ ਘਟ ਕੇ 32 ਸੀਟਾਂ ਤੇ ਆ ਪਹੁੰਚੀ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਇਸ ਫੈਸਲੇ ਤੋਂ ਮੁੱਖ ਮੰਤਰੀ ਨੂੰ ਸਬਕ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਸਬੰਧੀ ਵੀ ਉਸ ਦੀ ਪਾਰਟੀ ਦੇ ਵਿਧਾਇਕ ਸਮੇਂ ਸਮੇਂ ਯਾਦ ਕਰਵਾਉਂਦੇ ਹਨ ਅਤੇ ਠੋਸ ਕਾਰਵਾਈ ਕਰਨ ਦੀ ਮੰਗ ਕਰਦੇ ਹਨ, ਪਰ ਮੁੱਖ ਮੰਤਰੀ ਇਹਨਾਂ ਮਾਮਲਿਆਂ ਪ੍ਰਤੀ ਵੀ ਅਵੇਸਲੇ ਵਿਖਾਈ ਦੇ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੋਣਾਂ ਸਮੇਂ ਕੀਤੇ ਇਹਨਾਂ ਵਾਅਦਿਆਂ ਨੂੰ ਜਲਦੀ ਪੂਰਾ ਕਰਨਾ ਚਾਹੀਦਾ ਹੈ।
ਪੰਜਾਬ ਦੇ ਹਾਲਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਾ: ਸੇਖੋਂ ਨੇ ਕਿਹਾ ਕਿ ਨਸ਼ੇ, ਡਕੈਤੀਆਂ, ਲੁੱਟਮਾਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਲੁਧਿਆਣਾ ਵਿਖੇ ਨਿਹੰਗ ਬਾਣੇ ਵਿੱਚ ਆਏ ਵਿਅਕਤੀਆਂ ਵੱਲੋਂ ਦਿਨ ਦਿਹਾੜੇ ਕੀਤਾ ਹਮਲਾ ਕਈ ਤਰ੍ਹਾਂ ਦੇ ਸੁਆਲ ਖੜੇ ਕਰਦਾ ਹੈ। ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਠੋਸ ਕਦਮ ਨਾ ਚੁੱਕੇ ਤਾਂ ਸੂਬੇ ਦੇ ਹਾਲਾਤ ਵੱਸ ਤੋਂ ਬਾਹਰ ਹੋ ਜਾਣਗੇ। ਉਹਨਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਇੰਤਜਾਮ ਕਰਨੇ ਸਰਕਾਰ ਦੀ ਜੁਮੇਵਾਰੀ ਹੁੰਦੀ ਹੈ, ਜਿਸਨੂੰ ਨਿਭਾਉਣ ਵਿੱਚ ਭਗਵੰਤ ਸਰਕਾਰ ਫੇਲ੍ਹ ਹੋ ਚੁੱਕੀ

Leave a Reply

Your email address will not be published.


*