ਸੰਗਰੂਰ ( ਪੱਤਰਕਾਰ )
ਵੱਧ ਜੋਖਮ ਵਾਲੀਆਂ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਅੰਦਰ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਮਨਾਇਆ ਜਾਂਦਾ ਹੈ।
ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਇਸ ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਮੈਡੀਕਲ ਚੈੱਕ-ਅਪ ਕੈਂਪ ਦੌਰਾਨ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਵੱਧ ਜੋਖਮ ਵਾਲੀਆਂ ਗਰਭਵਤੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਆਪਣਾ ਜਣੇਪਾ ਸਰਕਾਰੀ ਸੰਸਥਾਂ ਵਿਚ ਕਰਵਾਉਣਾ ਚਾਹੀਂਦਾ ਹੈ। ੳਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਉਹਨਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 01 ਸਾਲ ਤੱਕ ਅਤੇ ਲੜਕੀਆਂ ਦਾ 05 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ। ਉਹਨਾਂ ਵੱਧ ਜੋਖਮ ਵਾਲੀਆਂ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੌਸ਼ਟਿਕ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਕਿਉਂਕਿ ਖੁਰਾਕ ਹੀ ਤੰਦਰੁਸਤ ਬੱਚੇ ਦਾ ਆਧਾਰ ਹੈ।
ਉਹਨਾਂ ਇਹ ਵੀ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਆਪਣੇ ਸਾਰੇ ਨਿਰਧਾਰਤ ਐਂਟੀਨੇਟਲ ਚੈੱਕ-ਅਪ ਕਰਵਾਉਣ ਦੇ ਨਾਲ-ਨਾਲ ਜਨੇਪੇ ਤੱਕ ਆਪਣੇ ਖੂਨ ਦੀ ਮਾਤਰਾ ਵੀ ਸਹੀ ਰੱਖਣੀ ਚਾਹੀਦੀ ਹੈ। ਇਸ ਮੌਕੇ ਔਰਤ ਰੋਗਾਂ ਦੇ ਮਾਹਿਰ ਡਾ. ਅਮਨਪ੍ਰੀਤ ਕੌਰ ਖੰਗੂੜਾ,ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਕਰਨੈਲ ਸਿੰਘ, ਸਰੋਜ ਰਾਣੀ,ਬੀ.ਈ.ਈ. ਹਰਦੀਪ ਜਿੰਦਲ, ਮ.ਪ.ਹ.ਸ (ਫੀ) ਅਮਰਜੀਤ ਕੌਰ, ਮ.ਪ.ਹ.ਵ (ਫੀ),ਆਸ਼ਾ ਆਦਿ ਹਾਜਰ ਸਨ।
Leave a Reply