August 17, 2026

Justice News

ਅਵਾਮ ਦੀ ਆਵਾਜ਼

”ਆਪ ਦੀ ਸਰਕਾਰ ਆਪ ਦੇ ਦੁਆਰ”-

ਮੋਗਾ ( ਮਨਪ੍ਰੀਤ ਸਿੰਘ)
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ  ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

 

ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ 10 ਜੁਲਾਈ ਦਿਨ ਬੁੱਧਵਾਰ ਨੂੰ ਸੰਗਤਪੁਰਾ, ਚੰਨੂਵਾਲਾ, ਲਧਾਈਕੇ, ਕੋਟਲਾ ਰਾਈਕਾ, ਜੀਤਾ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਣੀਆਂ ਜਾਣਗੀਆਂ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣਗੇ।  ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਲਵੰਡੀ ਭੰਗੇਰੀਆਂ  ਦੇ ਦੀ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ  ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ।

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਦਿਨ ਬੁੱਧਵਾਰ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਦਿਨ ਬੁੱਧਵਾਰ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਇਨ੍ਹਾਂ ਜਨ ਸੁਣਵਾਈ ਕੈਂਪਾਂ ਵਿੱਚ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ  ਤੁਰੰਤ ਨਿਪਟਾਰਾ ਕਰ ਰਹੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.