ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜ਼ਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ  (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸਰਹੱਦ ਉੱਤੇ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਦਾ ਜੋ ਮੁਆਵਜਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ, ਲਈ ਯੋਗ ਕਿਸਾਨ ਆਪਣੇ ਐਸਡੀਐਮ ਦਫ਼ਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ
। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦ ਉੱਤੇ ਪੈਂਦੀਆਂ ਇਹਨਾਂ ਜ਼ਮੀਨਾਂ ਲਈ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਂਦਾ ਹੈ ਕਿਉਂਕਿ ਉੱਥੇ ਖੇਤੀ ਕਰਨ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਅਤੇ ਰੁਕਾਵਟਾਂ ਆਉਂਦੀਆਂ ਹਨ,  ਜਿਸ ਦੀ ਭਰਪਾਈ ਸਰਕਾਰ ਮੁਆਵਜ਼ਾ ਦੇ ਕੇ ਕਰਦੀ ਹੈ। ਉਹਨਾਂ ਕਿਹਾ ਕਿ ਮੁਆਵਜੇ ਦੀ ਇਹ ਰਾਸ਼ੀ ਸਾਡੇ ਕੋਲ ਆ ਚੁੱਕੀ ਹੈ ਅਤੇ ਜਿਸ ਵੀ ਕਿਸਾਨ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ, ਉਹ ਉਸ ਜ਼ਮੀਨ ਦਾ ਰਿਕਾਰਡ , ਬੈਂਕ ਦੀ ਕਾਪੀ ਅਤੇ ਆਧਾਰ ਕਾਰਡ ਦੀ ਕਾਪੀ ਲੈ ਕੇ ਆਪਣੇ ਆਪਣੇ ਐਸਡੀਐਮ ਦਫ਼ਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਹਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਉਹਨਾਂ ਦੱਸਿਆ ਕਿ ਇਹ ਮੁਆਵਜ਼ਾ ਲੈਣ ਦਾ ਇਸ ਸੈਸ਼ਨ ਦਾ ਆਖਰੀ ਮੌਕਾ ਹੈ,  ਇਸ ਲਈ ਕੋਈ ਵੀ ਕਿਸਾਨ ਲਾਪਰਵਾਹੀ ਨਾ ਕਰਦਾ ਹੋਇਆ ਤੁਰੰਤ ਆਪਣੇ ਆਪਣੇ ਐਸਡੀਐਮ ਨਾਲ ਸੰਪਰਕ ਕਰਨ। ਉਨਾਂ ਸੰਬੰਧਿਤ ਐਸਡੀਐਮ ਨੂੰ ਵੀ ਹਦਾਇਤ ਕੀਤੀ ਕਿ ਉਹ ਸਰਹੱਦ ਉੱਤੇ ਇਹਨਾਂ ਪਿੰਡਾਂ ਵਿੱਚ ਗੁਰਦੁਆਰਿਆਂ ਰਾਹੀਂ ਅਨਾਊਂਸਮੈਂਟ ਅਤੇ ਮਨਿਆਦੀ ਕਰਵਾ ਕੇ ਕਿਸਾਨਾਂ ਨੂੰ ਇਸ ਮੌਕੇ ਬਾਰੇ ਜਾਣਕਾਰੀ ਦੇਣ।

Leave a Reply

Your email address will not be published.


*