August 29, 2026

Justice News

ਅਵਾਮ ਦੀ ਆਵਾਜ਼

ਅਗਨੀਵੀਰ ਵਾਯੂ ਯੋਜਨਾ ਅਧੀਨ ਭਰਤੀ ਲਈ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਮੋਗਾ (ਮਨਪ੍ਰੀਤ ਸਿੰਘ )
ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਲਈ ਅਣਵਿਵਾਹੀਤ ਲੜਕੇ ਅਤੇ ਲੜਕੀਆਂ 28 ਜੁਲਾਈ 2024 ਤੱਕ ਆਨਲਾਈਨ ਵੈਬਸਾਈਟ www.agnipathvayu.cdac.in   ਤੇ ਅਪਲਾਈ ਕਰ ਸਕਦੇ ਹਨ।

ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 3 ਜੁਲਾਈ 2004 ਤੋਂ 3 ਜਨਵਰੀ 2008 ਵਿਚਕਾਰ ਹੋਣੀ ਚਾਹੀਦੀ ਹੈ ਅਤੇ 12ਵੀਂ ਜਮਾਤ ਵਿੱਚੋਂ 50 ਫੀਸਦੀ ਅੰਕ ਪ੍ਰਾਪਤ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਜਿਹਨਾਂ ਨੌਜਵਾਨਾਂ ਨੇ 10ਵੀਂ  ਤੋਂ ਬਾਅਦ 3 ਸਾਲ ਦਾ ਡਿਪਲੋਮਾ ਜਾਂ 2 ਸਾਲਾ ਕੋਈ ਵੋਕੈਸ਼ਨਲ ਕੋਰਸ (ਅੰਗ੍ਰੇਜ਼ੀ, ਫਿਜ਼ੀਕਸ ਅਤੇ ਗਣਿਤ) ਪਾਸ ਕੀਤਾ ਹੈ, ਵੀ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ।

ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ https://agnipathvayu.cdac.in  ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਸਹਾਇਤਾ ਨੰਬਰ 62392-66860 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.