ਨੂਰਪੁਰ ਬੇਦੀ (ਅਵਿਨਾਸ਼ ਸ਼ਰਮਾ)
ਜਾਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ ਪੰਜਾਬ ਦੇ ਚੀਫ ਅਰਗਨਾਈਜ਼ਰ ਸ਼ਿਆਮ ਲਾਲ ਸ਼ਰਮਾ ਦੁਆਬਾ ਜਨਰਲ ਕੈਟੇਗਰੀਜ ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਅਤੇ ਪ੍ਰੈਸ ਸਕੱਤਰ ਜਗਦੀਸ਼ ਸਿੰਗਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਪੰਜਾਬ ਦੇ ਰਾਜਪਾਲ ਜੀ ਨੂੰ ਮਿਲ ਕੇ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਮੈਮੋਰੈਂਡਮ ਪੇਸ਼ ਕੀਤਾ ਗਿਆ। ਉਹਨਾਂ ਵੱਲੋਂ ਰਾਜਪਾਲ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 29.12.2021 ਨੂੰ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟੇਗਰੀਜ ਸਥਾਪਿਤ ਕੀਤਾ ਗਿਆ ਸੀ।
ਇਸ ਜਥੇਬੰਦੀ ਵੱਲੋਂ ਸਮੇਂ- ਸਮੇਂ ਸਿਰ ਪੰਜਾਬ ਸਰਕਾਰ ਨੂੰ ਕਾਫੀ ਪੱਤਰ ਲਿਖੇ ਗਏ। ਪਰੰਤੂ ਅਜੇ ਤੱਕ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟੇਗਰੀ ਦਾ ਚੇਅਰਪਰਸਨ ਅਤੇ ਸਟਾਫ ਦੀ ਨਿਯੁਕਤੀ ਨਹੀਂ ਕੀਤੀ ਗਈ ਹੈ। ਇਸ ਸਬੰਧ ਵਿੱਚ ਇਸ ਜਥੇਬੰਦੀ ਦੀ ਕੈਬਨਟ ਸਬ ਕਮੇਟੀ ਦੇ ਮੈਂਬਰਾਂ ਨਾਲ ਮਿਤੀ 5.4.2023 ਨੂੰ ਇੱਕ ਮੀਟਿੰਗ ਵੀ ਹੋਈ ਸੀ। ਅਤੇ ਇਹ ਫੈਸਲਾ ਕੀਤਾ ਗਿਆ ਸੀ, ਕਿ ਪਰਸੋਨਲ ਵਿਭਾਗ ਅਤੇ ਭਲਾਈ ਵਿਭਾਗ ਨਾਲ ਗੱਲਬਾਤ ਕਰਕੇ ਇਸ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।
ਇਸ ਤੋਂ ਉਪਰੰਤ ਮੁੱਖ ਸਕੱਤਰ ਜੀ ਦੇ ਪੱਧਰ ਤੇ ਇੱਕ ਮੀਟਿੰਗ ਮਿਤੀ 12 ਮਈ 2023 ਨੂੰ ਹੋਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਚੇਅਰਪਰਸਨ ਦੀ ਨਿਯੁਕਤੀ ਸਬੰਧੀ ਕਾਰਵਾਈ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਕੀਤੀ ਜਾਵੇਗੀ। ਇਸ ਤੋਂ ਉਪਰੰਤ ਇਸ ਫੈਡਰੇਸ਼ਨ ਵੱਲੋਂ ਲਗਾਤਾਰ ਪੱਤਰ ਆਮ ਰਾਜ ਪ੍ਰਬੰਧ ਵਿਭਾਗ ਨੂੰ ਲਿਖੇ ਜਾ ਰਹੇ ਹਨ ।
ਪ੍ਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੱਲੋਂ ਮਿਤੀ 11.3.2024 ਨੂੰ ਉਠਾਇਆ ਵੀ ਗਿਆ ਸੀ ਕਿ ਜਨਰਲ ਕੈਟੇਗਰੀ ਦੇ ਕਮਿਸ਼ਨ ਦੇ ਚੇਅਰਪਰਸਨ ਅਤੇ ਸਟਾਫ ਦੀ ਤੁਰੰਤ ਨਿਯੁਕਤੀ ਕੀਤੀ ਜਾਵੇ। ਪਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।
ਰਾਜਪਾਲ ਜੀ ਵੱਲੋਂ ਉਹਨਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਯਕੀਨ ਦਵਾਇਆ ਗਿਆ ਇਸ ਸੰਬੰਧ ਵਿੱਚ ਛੇਤੀ ਕਾਰਵਾਈ ਕੀਤੀ ਜਾਵੇਗੀ।
Leave a Reply