ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆਂ ਕਰੇਗਾ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ  (ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ) ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆਂ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ। ਜਿੱਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ।
  ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਟਰੱਸਟ ਦੇ ਕਮਿਊਨਟੀ ਹਾਲ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਂਗਾ।
ਜਿੱਥੇ ਉਹ ਇਨ੍ਹਾਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਸਹਾਇਕ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕੈਂਪ ਵਾਲੀ ਥਾਂ ਤੇ ਆਪੋਂ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜ਼ਰ ਰਹਿਣ ਅਤੇ ਵਿਭਾਗ ਨਾਲ ਸਬੰਧਤ ਸਕੀਮਾਂ ਦੇ ਪ੍ਰਚਾਰ ਲਈ ਬੈਨਰ ਵੀ ਲਗਾਏ ਜਾਣ। ਸਹਾਇਕ ਕਮਿਸਨਰ ਨੇ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਕੇ ਤੇ ਹੀ ਇਨ੍ਹਾਂ ਬੱਚਿਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਇਨ੍ਹਾਂ ਬੱਚਿਆਂ ਦੇ ਅਧਾਰ ਕਾਰਡ, ਯੂ:ਡੀ:ਆਈ:ਡੀ ਕਾਰਡ, ਮੈਡੀਕਲ, ਬੈਂਕ ਖਾਤਾ ਖੋਲ੍ਹਣਾ, ਆਯੂਸ਼ਮਾਨ ਕਾਰਡ ਪੈਨਸ਼ਨ ਆਦਿ ਵਿਭਾਗਾਂ ਨਾਲ ਰਾਬਤਾ ਰਹਿੰਦਾ ਹੈ ਜਿਸ ਕਰਕੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਜ਼ਰੂਰ ਹਾਜ਼ਰ ਹੋਣ।
  ਇਸ ਮੌਕੇ ਮਾਨਯੋਗ ਸਿਵਲ ਜੱਜ ਰਛਪਾਲ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਅਧਿਕਾਰੀ ਪਵਲ ਸ੍ਰੇਸ਼ਟਾ, ਲੀਡ ਬੈਂਕ ਮੈਨੇਜਰ ਮੰਗ ਮੈਣੀ, ਜੁਵੇਨਾਇਲ ਜਸਿਟਸ ਬੋਰਡ ਦੇ ਮੈਂਬਰ ਐਡਵੋਕੇਟ ਮਨੋਰੰਜਨ ਸ਼ਰਮਾ, ਨਰਿੰਦਰ ਸਿੰਘ ਪਨੂੰ, ਸਿਹਤ ਅਫਸਰ ਡਾ. ਯੋਗੇਸ਼ ਅਰੋੜਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published.


*