ਮਾਲੇਰਕੋਟਲਾ :(ਮੁਹੰਮਦ ਸ਼ਹਿਬਾਜ਼) ਮਾਲੇਰਕੋਟਲਾ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ 09 ਸੇਵਾ ਕੇਂਦਰਾਂ ਵਲੋਂ ਕਰੀਬ 425 ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਆਮ ਲੋਕਾਂ ਨੂੰ ਜਨਤਕ ਸੇਵਾਵਾਂ ਦੇਣ ਲਈ ਸਥਾਪਿਤ ਸੇਵਾ ਕੇਂਦਰਾਂ ਤੋਂ ਸਾਲ 2024 ਦੇ ਪਹਿਲੇ ਛੇ ਮਹੀਨੇ (ਜਨਵਰੀ 2024 ਤੋਂ ਜੂਨ 2024) ਦੌਰਾਨ 32200 ਲੋਕਾਂ ਨੇ ਲਾਭ ਲਿਆ ਹੈ।
ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖ਼ੁਆਰੀ ਦੇ ਸੁਵਿਧਾ ਜਨਕ ਢੰਗ ਨਾਲ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸਿਰਫ 0.39% ਫੀਂਸਦੀ ਭਾਗ 125 ਅਰਜੀਆਂ ਨਿਪਟਾਰੇ ਲਈ ਬਕਾਇਆ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੈਂਡੈਂਸੀ (ਲੰਬਿਤ ਮਾਮਲੇ) ਦੀ ਨਿਯਮਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਹਾਸਲ ਕਰਨ ਲਈ ਇੱਕ ਵਿਹਾਰਕ ਕਾਰਜ ਵਿਧੀ ਵਿਕਸਿਤ ਕੀਤੀ ਗਈ ਹੈ ।
ਸਡ ਡਵੀਜਨ ਅਤੇ ਜ਼ਿਲ੍ਹਾ ਪੱਧਰ ਤੇ ਬਕਾਇਆ ਪਈਆਂ ਅਰਜੀਆਂ ਦਾ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ । ਸਹਾਇਕ ਜਿਲ੍ਹਾ ਆਈ.ਟੀ.ਮੈਨੇਜਰ, ਪ੍ਰਸ਼ਾਸਨਿਕ ਸੁਧਾਰ ਸ਼ਾਖਾ ਸ੍ਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 05 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 04 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤੱਕ ਕੁੱਲ 32200 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 29676 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਜਿਨ੍ਹਾਂ ਵਿੱਚੋਂ ਮੁੱਖ ਤੌਰ ਤੇ ਸਿਹਤ ਅਤੇ ਪਰਿਵਾਰ ਭਲਾਈ ਦੀਆਂ 11761 ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 904, ਪ੍ਰਸੋਨਲ ਦੀਆਂ 5226, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 633 ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 1274, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ 5262 ਅਤੇ ਮਾਲ ਵਿਭਾਗ ਦੀਆਂ 7132 ਅਤੇ ਖੇਤੀਬਾੜੀ ਵਿਭਾਗ ਦੀਆਂ 08 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਜਿਨ੍ਹਾਂ ਦਾ ਤੈਅ ਸਮੇਂ ਅਨੁਸਾਰ ਨਿਪਟਾਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਕਿਸੇ ਵੀ ਸੇਵਾ ਦਾ ਫਾਰਮ ਭਰਨ ਦੀ ਸਹੂਲਤ/ਸੇਵਾ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਰੰਗੀਨ ਪ੍ਰਿੰਟ, ਲੈਮੀਨੇਸ਼ਨ, ਆਦਿ ਸੇਵਾਵਾਂ ਵੀ ਮੁੱਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਟੀ ਇੰਨ ਪਬਲਿਕ ਸਰਵਿਸ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Leave a Reply