ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਅਹੁੱਦਾ ਸੰਭਾਲਣ ਉਪਰੰਤ ਜਿੱਥੇ ਨਸ਼ਾ ਖੋਰੀ ਰੋਕਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਸ਼ਹਿਰ ‘ਚ ਪੁਲਿਸ ਦੀ ਨੱਕ ਹੇਠ ਸ਼ਰੇਆਮ ਚੱਲ ਰਹੇ ਸਪਾ ਸੈਟਰਾਂ ਦੀ ਆੜ ‘ਚ ਦੇਹ ਵਪਾਰ ਦੇ ਅੱਡਿਆਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ, ਦੋ ਦਿਨ ਪਹਿਲਾਂ ਹੀ ਬਟਾਲਾ ਰੋਡ ‘ਤੇ ਚੱਲ ਰਹੇ ਸਪਾ ਸੈਟਰ ‘ਦੇਹ ਵਪਾਰ ਦੇ ਅੱਡੇ ਦਾ ਥਾਣਾ ਈ-ਡਵੀਜ਼ਨ ਦੀ ਪੁਲਿਸ ਪਾਰਟੀ ਵੱਲੋਂ ਪਰਦਾਫਾਸ਼ ਕਰਨ ਤੋਂ ਬਾਅਦ ਫ਼ਿਰ ਥਾਣਾ ਈ-ਡਵੀਜ਼ਨ ਦੀ ਪੁਲਿਸ ਪਾਰਟੀ ਨੇ ਬੱਸ ਅੱਡੇ ਨਜ਼ਦੀਕ ਇੱਕ ਨਿੱਜੀ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਜਿੱਥੇ ਦੇਹ ਵਪਾਰ ਦਾ ਉਸ ਵੇਲੇ ਖ਼ੁਲਾਸਾ ਹੋਇਆ, ਜਦੋਂ ਪੁਲਿਸ ਨੇ ਗੁਪਤ ਸੂਚਨਾਂ ਦੇ ਅਧਾਰ ਤੇ ਹੋਟਲ ਵਿੱਚ ਛਾਪੇਮਾਰੀ ਕੀਤੀ ਅਤੇ ਛਾਪੇਮਾਰੀ ਕਰਨ ਦੌਰਾਨ ਇੱਕ ਕਮਰੇ ਦੇ ਵਿੱਚੋਂ ਪੁਲਿਸ ਨੇ ਪੰਜ ਵਿਦੇਸ਼ੀ (ਥਾਈਲੈਂਡ) ਲੜਕੀਆਂ ਬਰਾਮਦ ਕੀਤੀਆਂ, ਜਿਨਾਂ ਵਿੱਚੋਂ ਦੋ ਵਿਦੇਸ਼ੀ ਲੜਕੀਆਂ ਨੇ ਪੁਲਿਸ ਤੋਂ ਡਰ ਦੇ ਮਾਰੇ ਹੋਟਲ ਦੀ ਚੌਥੀ ਮੰਜ਼ਿਲ ਦੀ ਛੱਤ ਤੋਂ ਛਾਲ਼ ਮਾਰ ਦਿੱਤੀ।
ਜਿਸ ਕਾਰਨ ਦੋਵੇਂ ਲੜਕੀਆਂ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਈਆਂ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੂਜੇ ਪਾਸੇ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਅਤੇ ਹੋਟਲ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜ਼ਵਾਨ ਨੂੰ ਵੀ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਈ-ਡਵੀਜ਼ਨ ਦੇ ਇੰਚਾਰਜ਼ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆਂ ਕਿ ਪੁਲਿਸ ਨੂੰ ਸੂਚਨਾਂ ਮਿਲੀ ਸੀ ਕਿ ਬੱਸ ਸਟੈਂਡ ਅੰਮ੍ਰਿਤਸਰ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਥਾਈਲੈਂਡ ਲੜਕੀਆਂ ਨੂੰ ਲਿਆ ਕੇ ਸਪਾ ਸੈਂਟਰ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਕੀਤਾ ਜਾਂ ਰਿਹਾ ਹੈ। ਜਿਸ ਦੇ ਚੱਲਦੇ ਪੁਲਿਸ ਨੇ ਇੱਥੇ ਰੇਡ ਕੀਤੀ ਅਤੇ ਰੇਡ ਕਰਨ ਦੌਰਾਨ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਤੇ ਇੱਕ ਲੜਕੇ ਨੂੰ ਕਾਬੂ ਕੀਤਾ ਹੈ ਜਦੋਂ ਕਿ ਦੋ ਵਿਦੇਸ਼ੀ ਲੜਕੀਆਂ ਨੇ ਹੋਟਲ ਦੀ ਚੌਥੀ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਈਆਂ। ਉਹਨਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਹੁਣ ਉਹਨਾਂ ਦੇ ਹਾਲਤ ਵਿੱਚ ਸੁਧਾਰ ਹੈ।
ਪੁਲਿਸ ਨੇ ਦੱਸਿਆ ਕਿ ਫ਼ਿਲਹਾਲ ਹੋਟਲ ‘ਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਇਹ ਕਿੰਨੀ ਦੇਰ ਤੋਂ ਇਸ ਹੋਟਲ ਦੇ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ, ਉਹ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਤੇ ਤਿੰਨ ਲੜਕੀਆਂ ਸਮੇਤ ਇੱਕ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Leave a Reply