ਪੰਘੂੜੇ ਵਿੱਚ ਆਈ ਇੱਕ ਹੋਰ ਨੰਨ੍ਹੀ ਪਰੀ

ਅੰਮ੍ਰਿਤਸਰ,  (ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ) ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 192 ਬੱਚਿਆਂ ਦੀ ਜਾਨ ਬਚਾਉਣ ਵਿੱਚ ਕਾਮਯਾਬ ਹੋਈ ਹੈ। 18 ਜੁਲਾਈ ਨੂੰ ਦੁਪਹਿਰ 2:00  ਵਜੇ ਦੇ ਕਰੀਬ ਇੱਕ ਨਵਜੰਮੀ ਬੱਚੀ ਨੂੰ ਕੋਈ ਪੰਘੂੜੇ ਵਿੱਚ ਰੱਖ ਗਿਆ। ਇਸ ਬੱਚੀ ਨੂੰ ਤੁਰੰਤ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਭੇਜਿਆ ਗਿਆ ਗਿਆ ਸੀ ਅਤੇ ਇਸ ਵੇਲੇ ਇਹ ਬੱਚੀ ਬਿਲਕੁੱਲ ਤੰਦਰੁਸਤ ਹੈ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ  ਦੱਸਿਆ ਕਿ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋ ਨਿਰਧਾਰਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਸ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ ।
 ਉਨ੍ਹਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 192 ਮਾਸੂਮ ਜਿੰਦਾਂ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉੱਥੇ ਪੰਘੂੜੇ ਵਿੱਚ ਹੁਣ ਤੱਕ ਆਏ ਬੱਚਿਆਂ ਵਿੱਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇੱਕ ਗੰਭੀਰਤਾ ਦਾ ਮਸਲਾ ਹੈ।
    ਦੱਸਣਯੋਗ ਹੈ ਕਿ ਪੰਘੂੜੇ ਵਿੱਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।  ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚਿਆਂ ਦੀ ਮੈਡੀਕਲ ਜਾਂਚ ਪਾਰਵਤੀ ਦੇਵੀ ਹਸਪਤਾਲ ਵਿਖੇ ਕਰਵਾਈ ਜਾਂਦੀ ਹੈ ਅਤੇ ਹਸਪਤਾਲ ਵੱਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਬੱਚਿਆਂ ਦਾ ਸਾਰਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ।
ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ੍ਹਾਂ ਬੱਚਿਆਂ ਦੇ ਆਉਣ ਨਾਲ  ਬੱਚਿਆਂ ਦੀ ਗਿਣਤੀ 192 ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ  www.care.nic.in  ਰਾਹੀਂ ਆਪਣੀ ਜਿਸਟਰੇਸ਼ਨ ਕਰਵਾ ਸਕਦੇ ਹਨ। ਸ੍ਰੀ ਸੈਮਸਨ ਮਸੀਹ ਕਾਰਜਕਾਰੀ ਸਕੱਤਰ, ਰੈਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਹੁਣ ਤੱਕ 161 ਲੜਕੀਆਂ ਅਤੇ 31 ਲੜਕੇ ਆ ਚੁੱਕੇ ਹਨ ।

Leave a Reply

Your email address will not be published.


*