October 23, 2026

Justice News

ਅਵਾਮ ਦੀ ਆਵਾਜ਼

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵਾਲੇ ਕਿਸਾਨਾਂ ਲਈ ਮਹੱਤਵਪੂਰਨ ਜਾਣਕਾਰੀ

ਮੋਗਾ ( Gurjeet sanhu )
ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ/ਕਾਮਨ ਸਰਵਿਸ ਸੈਂਟਰ ਅਤੇ ਇੰਡੀਅਨ ਪੋਸਟ ਪੇਮੈਂਟ ਬੈਂਕ ਨਾਲ ਜਰੂਰੀ ਦਸਤਾਵੇਜ਼ਾਂ ਸਮੇਤ ਸੰਪਰਕ ਕਰਨ ਅਤੇ ਆਪਣੀ ਲੈਂਡ ਸੀਡਿੰਗ/ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਉਹ ਭਾਰਤ ਸਰਕਾਰ ਦੁਆਰਾ ਚਲਾਈ ਗਈ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਲੋੜ ਪੈਣ ਤੇ ਹੋਰ ਜ਼ਰੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਲਾਭਪਾਤਰੀ ਮੋਬਾਇਲ ਨੰਬਰ 77106-65725 ਉੱਪਰ ਜਾਂ ਈ ਮੇਲ  [email protected],   ਉੱਪਰ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.