August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਮੋਗਾ ਦੇ ਲਾਭਪਾਤਰੀਆਂ ਲਈ 5.22 ਕਰੋੜ ਰੁਪਏ ਜਾਰੀ

ਮੋਗਾ 19 ਜੁਲਾਈ: (ਗੁਰਜੀਤ ਸੰਧੂ )
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਵਰਦਾਨ ਸਾਬਿਤ ਹੋ ਰਹੀ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਮੋਗਾ ਜ਼ਿਲ੍ਹੇ ਲਈ ਸਰਕਾਰ ਵੱਲੋਂ 5.22 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਮਹੀਨਾ ਜਨਵਰੀ 2024 ਤੱਕ ਦੇ 1024 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.