ਕਿਸਾਨਾਂ ਨੇ ਜਰਗ ਦੇ ਬਿਜਲੀ ਗਰਿੱਡ ਅੱਗੇ  ਧਰਨਾ ਲਾ ਕੇ   ਕੀਤੀ ਸੜਕ ਜਾਮ

ਪਾਇਲ( ਨਰਿੰਦਰ ਸਿੰਘ ਸ਼ਾਹਪੁਰ )
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੁਮਾਇੰਦਿਆਂ ਅਤੇ ਪਿੰਡ ਸਿਰਥਲਾ, ਜਰਗ ਤੇ ਰੌਣੀ ਦੇ ਕਿਸਾਨਾਂ ਵੱਲੋਂ ਬਿਜਲੀ ਗਰਿੱਡ ਦੇ ਅੱਗੇ ਖੰਨਾ- ਮਾਲੇਰਕੋਟਲਾ ਸੜਕ ਤੇ ਜਾਮ ਲਾ ਦਿੱਤਾ, ਜਿਸ ਕਾਰਨ ਦੋਨੋਂ ਪਾਸੇ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ।
             ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਿਜਲੀ ਸਪਲਾਈ ਦੇਣ ਵਿਚ ਫੇਲ੍ਹ ਸਾਬਿਤ ਹੋਈ ਹੈ ਜੋ ਮੋਟਰਾਂ ਦਿਨ ਦਿਨ ਚਲਾਉਣ ਦੇ ਬਿਆਨ ਦਿੰਦੇ ਸਨ ਪਰ ਬਿਜਲੀ ਸਪਲਾਈ ਨਾਮਾਤਰ ਹੀ ਆ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਸੁੱਕ ਰਹੀਆਂ ਹਨ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਸੰਬੰਧੀ ਕਈ ਵਾਰ ਲਿਖਤੀ ਪੱਤਰ ਦੇ ਚੁੱਕੇ ਹਾਂ ਪਰ ਮਹਿਕਮੇ ਦੇ ਕੰਨ ਤੇ ਜੂੰ ਨਹੀ ਸਰਕਦੀ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਨਾ ਦਿੱਤੀ ਗਈ ਤਾਂ ਸੋਮਵਾਰ ਨੂੰ ਵੱਡੇ ਪੱਧਰ ਤੇ ਸੰਘਰਸ਼ ਵਿੱਢਾਂਗੇ।
ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਰਾਜੂ ਸਿਰਥਲਾ, ਸਿਕੰਦਰ ਸਿੰਘ ਸਿਰਥਲਾ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ ਗਿੱਲ, ਲਖਵੀਰ ਸਿੰਘ, ਰਣਜੀਤ ਸਿੰਘ,  ਨਿਰਭੈ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ ਚੰਡੀਗੜ੍ਹੀਆਂ, ਨਰਿੰਦਰ ਸਿੰਘ ਮੰਡੇਰ, ਵਰਿੰਦਰ ਸਿੰਘ ਮੰਡੇਰ, ਲੰਬੜਦਾਰ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Leave a Reply

Your email address will not be published.


*