ਹਾਈ ਰਿਸਕ ਏਰੀਆ ਵਿਚ ਲਗਾਇਆ ਟੀਕਾਕਰਨ ਕੈਂਪ 

ਲੌਂਗੋਵਾਲ ( ਪੱਤਰ ਪ੍ਰੇਰਕ )
ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ. ਲੌਂਗੋਵਾਲ ਡਾ. ਹਰਪ੍ਰੀਤ  ਸਿੰਘ ਦੀ ਅਗਵਾਈ ਵਿੱਚ ਲੌਂਗੋਵਾਲ ਵਿਖੇ ਹਾਈ ਰਿਸਕ ਏਰੀਏ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।
ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਯਾਦਵਿੰਦਰ ਨੇ ਕਿਹਾ ਕਿ ਟੀਕਾਕਰਨ ਨੂੰ ਸੌ ਫ਼ੀਸਦੀ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਇਹਨਾਂ ਹਾਈ ਰਿਸਕ ਏਰੀਆਂ ਵਿੱਚ ਜ਼ਿਆਦਾਤਰ ਮਾਇਗਰੇਟਰੀ ਅਬਾਦੀ ਰਹਿੰਦੀ ਹੈ ਅਤੇ ਝੋਨੇ ਦੇ ਸੀਜ਼ਨ ਦੋਰਾਨ ਨਵੇਂ ਹੋਰ ਵੀ ਪ੍ਰਵਾਸੀ ਮਜ਼ਦੂਰ ਆ ਜਾਂਦੇ ਹਨ।ਸਿਹਤ ਵਿਭਾਗ ਵਿਚ ਕੰਮ ਕਰਦੀਆਂ ਆਸ਼ਾ ਵਰਕਰ ਇਨ੍ਹਾ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਕੇ ਇਹਨਾਂ ਕੈਂਪ ਵਿਚ ਲਿਆ ਰਹੇ ਹਨ।
ਜੋਗੀਪੁਰਾ ਬਸਤੀ ਵਿਖੇ ਟੀਕਾਕਰਨ ਮੌਕੇ ਏ ਐਨ ਐਮ ਮੈਡਮ ਨਵਦੀਪ ਕੌਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਣ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਹਨਾਂ ਦਾ ਵੀ ਇਹਨਾਂ ਕੈਂਪਾਂ ਰਾਹੀਂ ਟੀਕਾਕਰਣ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਨੂੰ ਟੈਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin