ਨਾਬਾਲਗ ਡਰਾਈਵਿੰਗ ਕਰਦਾ ਫੜ੍ਹਿਆ ਗਿਆ ਤਾਂ ਮਾਤਾ-ਪਿਤਾ ਨੂੰ ਹੋ ਸਕਦੀ ਹੈ ਕੈਦ ਤੇ ਜ਼ੁਰਮਾਨਾ*

ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਪੰਜਾਬ ਪੁਲਿਸ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਨਾ ਬਾਲਗ (ਬੱਚਿਆਂ) 18 ਸਾਲ ਦੀ ਉਮਰ ਤੋਂ ਘੱਟ ਬੱਚਿਆਂ ਦੇ 2 ਪਹੀਆ ਅਤੇ 4 ਪਹੀਆ ਵਹੀਕਲ ਚਲਾਉਣ ਉਤੇ ਰੋਕ ਲਗਾਉਣ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰੇਗੀ। ਇਸ ਸਬੰਧੀ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਪੰਜਾਬ ਚੰਡੀਗੜ੍ਹ ਵੱਲੋਂ ਸਮੂਹ ਕਮਿਸ਼ਨਰ ਪੁਲਿਸ, ਸਮੂਹ ਸੀਨੀਅਰ ਕਪਤਾਲ ਪੁਲਿਸ ਨੂੰ ਜਾਰੀ ਕੀਤਾ ਗਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ, ਆਪ ਦੇ ਅਧੀਨ ਤਾਇਨਾਤ ਟਰੈਫਿਕ ਐਜੂਕੇਸ਼ਨ ਸੈਲ/ਟਰੈਫਿਕ ਸਟਾਫ ਰਾਹੀ ਆਮ ਪਬਲਿਕ ਨੂੰ ਜ਼ਿਲ੍ਹਾ ਪੱਧਰ ਉਤੇ ਪਬਲਿਕ ਰਿਲੇਸ਼ਨ ਅਫਸਰ ਰਾਹੀਂ. ਸਕੂਲਾਂ ਵਿੱਚ ਜਾ ਕੇ ਬੱਚਿਆ ਨੂੰ ਇੱਕ ਮਹੀਨੇ ਲਈ ਭਾਵ 01.07.2024 ਤੋਂ 31.107.2024 ਤੱਕ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਅਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ ਕਿ ਕੋਈ ਨਾ-ਬਾਲਗ ਬੱਚਾ 31.07.2024 ਤੋਂ ਬਾਅਦ 2 ਪਹੀਆਂ ਅਤੇ 4 ਪਹੀਆਂ ਵਹੀਕਲ ਚਲਾਉਂਦਾ, ਚੈਕਿੰਗ ਦੌਰਾਨ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ ਪਿਤਾ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 25,000/- ਜੁਰਮਾਨਾ ਵੀ ਹੋ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੇ 2 ਪਹੀਆਂ ਵਾਹਨ ਜਾਂ 4 ਪਹੀਆਂ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ।
ਇਸ ਸਬੰਧੀ ਕੀਤੀ ਗਈ ਕਾਰਵਾਈ ਤੇ ਮਿਤੀ 01.08.2024 ਨੂੰ ਦਿਨ ਪ੍ਰਤੀ ਦਿਨ ਲਗਾਏ ਗਏ ਕੈਂਪਾਂ ਦੀਆਂ ਫੋਟੋਆਂ, ਲੋਕੇਸ਼ਨਾਂ, ਅਖਬਾਰਾਂ ਦੀਆਂ ਕਟਿੰਗਾਂ ਇਸ ਦਫਤਰ ਨੂੰ ਭੇਜੀਆਂ ਜਾਣ।

Leave a Reply

Your email address will not be published.


*