ਸੰਗਰੂਰ ( ਪੱਤਰ ਪ੍ਰੇਰਕ )
ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਕਾਰਜਕਾਰੀ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਰੁੱਖ ਲਗਾਓ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਸਰਕਾਰੀ ਰਣਬੀਰ ਕਾਲਜ ਅਤੇ ਜਿਲ੍ਹਾ ਜੇਲ੍ਹ ਸੰਗਰੂਰ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
ਇਸ ਮੌਕੇ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਰਣਬੀਰ ਕਾਲਜ ਅਤੇ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਉਹਨਾਂ ਨੇ ਜੇਲ੍ਹ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ ਵੱਲੋਂ ਸਰਕਾਰੀ ਰਣਬੀਰ ਕਾਲਜ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅੱਜ ਦੇ ਦੌਰ ਵਿੱਚ ਵੱਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਣ ਵਾਤਾਵਰਣ ਉਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਅਹਿਮ ਲੋੜ ਹੈ।
ਉਨ੍ਹਾਂ ਨੇ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ੍ਰੀਮਤੀ ਦਲਜੀਤ ਕੌਰ ਸੀ.ਜੇ.ਐੱਮ.-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇੱਕ ਜੁਲਾਈ ਤੋਂ ਆਰੰਭ ਹੋ ਕੇ 30 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਵਿੱਚ ਵਣ ਵਿਭਾਗ, ਪੰਜਾਬ ਅਤੇ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਪੂਰੇ ਜਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਣ। ਇਸ ਰੁੱਖ ਲਗਾਓ ਮੁਹਿੰਮ ਵਿੱਚ ਸਰਕਾਰੀ ਰਣਬੀਰ ਕਾਲਜ ਦੇ ਫੈਕਲਟੀ ਮੈਂਬਰਾਂ ਅਤੇ ਪ੍ਰਿੰਸੀਪਲ ਪ੍ਰੋ: ਸੁਖਵਿੰਦਰ ਸਿੰਘ, ਡਾ. ਹਰਦੀਪ ਸਿੰਘ, ਅਸਿਸਟੈਂਟ ਪ੍ਰੋ. ਵਿਭਾ ਗੁਪਤਾ, ਕੁਲਦੀਪ ਕੁਮਾਰ, ਰਣਧੀਰ ਕੌਸ਼ਿਕ, ਰੁਪਿੰਦਰ ਕੁਮਾਰ ਸ਼ਰਮਾ, ਸੁਧਾ ਰਾਣੀ ਸ਼ਰਮਾ, ਹਤਿੰਦਰ ਕੌਰ, ਗੁਰਪ੍ਰੀਤ ਸਿੰਘ, ਰਮਾ ਸ਼ਰਮਾ, ਸਿਮਰਨਜੀਤ ਕੌਰ, ਪ੍ਰੋ. ਦਵਿੰਦਰ ਕੁਮਾਰ ਅਤੇ ਹੋਰ ਸਟਾਫ ਮੈਂਬਰਾਂ ਨੇ ਪੂਰਨ ਸਹਿਯੋਗ ਦਿੱਤਾ।
Leave a Reply