ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਮੋਗਾ ( Gurjeet sandhu)
ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2025-26 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੀ ਅੰਤਿਮ ਮਿਤੀ 16 ਸਤੰਬਰ, 2024 ਹੈ। ਇਹ ਪ੍ਰਵੇਸ਼ ਪ੍ਰੀਖਿਆ 18 ਜਨਵਰੀ, 2025 ਦਿਨ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਉੱਪਰ ਆਯੋਜਿਤ ਕਰਵਾਈ ਜਾ ਰਹੀ ਹੈ।

ਇਹ ਜਾਣਕਾਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪਿੰਸੀਪਲ ਸ੍ਰੀ ਰਾਕੇਸ਼ ਕੁਮਾਰ ਮੀਣਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਉਮਰ 1 ਮਈ 2013 ਤੇ 31 ਜੁਲਾਈ 2015 ਦੇ ਵਿਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ ਚੌਥੀ ਤੇ ਪੰਜਵੀਂ ਜਮਾਤ ਮੋਗਾ ਜ਼ਿਲ੍ਹਾ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਬਿਨ੍ਹਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਸ਼ੈਸ਼ਨ ਲਗਾ ਕੇ ਪਾਸ ਕੀਤੀ ਹੋਵੇ ਤੇ ਵਿਦਿਆਰਥੀ ਮੋਗਾ ਜ਼ਿਲ੍ਹਾ ਦਾ ਵਸਨੀਕ ਹੋਣਾ ਜਰੂਰੀ ਹੈ। ਵਿਦਿਆਰਥੀ ਦੀ ਪੰਜਵੀਂ ਜਮਾਤ ਵਿਦਿਅਕ ਸ਼ੈਸ਼ਨ 2024-25 ਦੇ ਦੌਰਾਨ ਪਾਸ ਹੋਵੇ।ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਲਈ ਮੋਗਾ ਜ਼ਿਲ੍ਹੇ ਦਾ ਆਧਾਰ ਕਾਰਡ ਜਾਂ ਰਿਹਾਇਸ਼ੀ ਸਰਟੀਫਿਕੇਟ ਹੋਣਾ ਲਾਜ਼ਮੀ ਹੈ।

ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਨੇ ਯੋਗ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਇਸ ਪ੍ਰੀਖਿਆ ਲਈ ਅਪਲਾਈ ਜਰੂਰ ਕਰਵਾਉਣ।

Leave a Reply

Your email address will not be published.


*