ਅੰਮ੍ਰਿਤਸਰ ਵੱਲੋਂ ਤਿੰਨ ਵੱਖ-ਵੱਖ ਮੁਕੱਦਮਿਆਂ ਵਿੱਚ 1 ਕਿੱਲੋ 575 ਗ੍ਰਾਮ ਹੈਰੋਇੰਨ, 1 ਪਿਸਟਲ ਸਮੇਤ 5 ਕਾਬੂ 

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ) ਰਣਜੀਤ ਸਿੰਘ ਢਿੱਲੋਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਾਂ ਤੱਸਕਰਾਂ ਨੂੰ ਨੱਥ ਪਾਉਂਣ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸਤੇ ਤਹਿਤ ਹਰਪ੍ਰੀਤ ਸਿੰਘ ਮੰਡੇਰ, ਡੀਸੀਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ, ਅਭਿਮੰਨਿਊ ਰਾਣਾ ਏਡੀਸੀਪੀ ਸਿਟੀ-2, ਅੰਮ੍ਰਿਤਸਰ ਅਤੇ ਡਾ. ਦਰਪਣ ਆਹਲੂਵਾਲੀਆਂ ਏਡੀਸੀਪੀ ਸਿਟੀ-1 , ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਖਪਾਲ ਸਿੰਘ ਏਸੀਪੀ ਵੈਸਟ ਅਤੇ ਕੁਲਦੀਪ ਸਿੰਘ ਏਸੀਪੀ ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ਼-1, ਥਾਣਾ ਗੇਟ ਹਕੀਮਾਂ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ ਤਿੰਨ ਵੱਖ-ਵੱਖ ਮੁਕੱਦਮਿਆਂ ਵਿੱਚ 1 ਕਿੱਲੋ 575 ਗ੍ਰਾਮ ਹੈਰੋਇੰਨ, 1 ਪਿਸਟਲ .32 ਬੋਰ ਸਮੇਤ 5 ਕਾਬੂ ਨਸ਼ਾ ਤੱਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਕੱਦਮਿਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-
(1) ਮੁੱਖ ਅਫ਼ਸਰ ਸੀ.ਆਈ.ਏ ਸਟਾਫ਼-1, ਅੰਮ੍ਰਿਤਸਰ ਦੇ ਇੰਸਪੈਕਟਰ ਅਮਨਦੀਪ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਮਨਜਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਪੁਖਤਾ ਸੂਚਨਾਂ ਦੇ ਅਧਾਰ ਤੇ ਸਿਲਵਰ ਸਟੇਟ, ਸੁਲਤਾਨਵਿੰਡ ਦੇ ਖੇਤਰ ਵਿੱਖੇ ਹੈਰੋਇੰਨ ਦੀ ਸਪਲਾਈ ਦੇਣ ਲਈ ਖੜੇ ਇੱਕ ਵਿਅਕਤੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਛਿੰਦਰ ਸਿੰਘ ਵਾਸੀ ਪਿੰਡ ਕਾਕੂਵਾਲਾ ਥਾਣਾ ਕੁਲਗੜੀ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕਰਕੇ ਇਸ ਪਾਸੋਂ 500 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 86 ਮਿਤੀ 21-7-2024 ਜੁਰਮ 21-ਸੀ/29/61/85 ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਸੁਲਤਾਨਵਿੰਡ ਅੰਮ੍ਰਿਤਸਰ ਵਿੱਚ  ਦਰਜ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਨ ਤੇ ਇਸਦੇ 2 ਹੋਰ ਸਾਥੀ ਕੁਲਜਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਫੱਤੇਵਾਲਾ ਹਿਥਾੜ ਜ਼ਿਲ੍ਹਾ ਫਿਰੋਜ਼ਪੁਰ ਹਾਲ ਗਿਲਕੋ ਵੈਲੀ, ਜ਼ਿਲ੍ਹਾ ਫਿਰੋਜ਼ਪੁਰ ਅਤੇ ਜੋਧਬੀਰ ਸਿੰਘ ਉਰਫ਼ ਜੋਧਾ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਗੁਮਾਨਪੁਰਾ ਥਾਣਾ ਘਰਿੰਡਾ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਮਿਤੀ 22-7-2024 ਨੂੰ ਗ੍ਰਿਫ਼ਤਾਰ ਕਰਕੇ 1 ਪਿਸਟਲ .32 ਬੋਰ ਅਤੇ 2 ਰੋਂਦ ਜਿੰਦਾ ਬ੍ਰਾਮਦ ਕੀਤੇ ਗਏ।
( 2 ) ਮੁੱਖ ਅਫ਼ਸਰ ਥਾਣਾ ਗੇਟ ਹਕੀਮਾਂ, ਅੰਮ੍ਰਿਤਸਰ ਦੇ ਇੰਸਪੈਕਟਰ ਮਨਜੀਤ ਕੌਰ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਨਾਲ ਪੁਖਤਾ ਸੂਚਨਾਂ ਦੇ ਅਧਾਰ ਤੇ ਨਾਈਆ ਵਾਲਾ ਮੋੜ ਵੱਲੋਂ ਬੀ-ਬਲਾਕ ਰੇਲਵੇ ਕਲੋਨੀ, ਅੰਮ੍ਰਿਤਸਰ ਨੂੰ ਪੈਦਲ ਆ ਰਹੇ ਇੱਕ ਵਿਅਕਤੀ ਅਭਿਸ਼ੇਕ ਕੁਮਾਰ ਪੁੱਤਰ ਲਾਲ ਸਿੰਘ ਵਾਸੀ ਢਪੱਈ ਗੁਰਦੁਆਰਾ ਜੱਟ ਵਾਲੀ ਗਲੀ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 508 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 131 ਮਿਤੀ 22-7-2024 ਜੁਰਮ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਗੇਟ ਹਕੀਮਾਂ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।
( 3 ) ਮੁੱਖ ਅਫ਼ਸਰ ਥਾਣਾ ਛੇਹਰਟਾ ਅੰਮ੍ਰਿਤਸਰ ਦੇ ਇੰਸਪੈਕਟਰ ਰੋਬਿੰਨ ਹੰਸ ਦੀ ਪੁਲਿਸ ਪਾਰਟੀ ਐਸ.ਆਈ ਜੱਗਾ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਇੱਕ ਵਿਅਕਤੀ ਸੁਖਦੇਵ ਸਿੰਘ ਉਰਫ਼ ਮੰਗਾ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕੋਟਲੀ ਦਸੋਂਦਾ ਥਾਣਾ ਭਿੰਡੀਆਂ ਸੈਂਦਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਸ ਪਾਸੋਂ 567 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 120 ਮਿਤੀ 22-7-2024 ਜੁਰਮ 21-ਸੀ/61/85 ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਛੇਹਰਟਾ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ।
ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਸ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

Leave a Reply

Your email address will not be published.


*