August 17, 2026

Justice News

ਅਵਾਮ ਦੀ ਆਵਾਜ਼

‘ਆਪ ਦੀ ਸਰਕਾਰ-ਆਪ ਦੇ ਦੁਆਰ’-

ਨੱਥੂਵਾਲਾ ਗਰਬੀ /ਬਾਘਾਪੁਰਾਣਾ (ਮਨਪ੍ਰੀਤ ਸਿੰਘ )
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਚੱਲ ਰਹੇ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ  ਸਰਕਾਰੀ ਉੱਚ ਪੱਧਰੀ ਅਧਿਕਾਰੀਆਂ ਵੱਲੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਦੀ ਖੱਜਲ ਖੁਆਰੀ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ।

ਇਸ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਅੱਜ
ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਸਹਾਇਕ ਕਮਿਸ਼ਨਰ (ਜ)  ਸ੍ਰੀਮਤੀ ਸ਼ੁਭੀ ਆਂਗਰਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਜਾਇਜ਼ਾ ਲਿਆ ਅਤੇ ਆਮ ਲੋਕਾਂ ਤੋਂ ਕੈਂਪ ਜਰੀਏ ਮਿਲ ਰਹੀਆਂ ਸਹੂਲਤਾਂ ਦਾ ਫੀਡਬੈਕ ਲਿਆ। ਸ਼ੁਭੀ ਆਂਗਰਾ ਨੇ ਦੱਸਿਆ ਕਿ ਪਹਿਲਾਂ ਲਗਾਏ ਗਏ ਕੈਂਪਾਂ ਵਾਂਗ ਇਸ ਕੈਂਪ ਨੂੰ ਵੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਅਤੇ ਲੋਕਾਂ ਨੇ ਕੈਂਪਾਂ ਦੇ ਪ੍ਰਬੰਧਾਂ ਅਤੇ ਇਥੋਂ ਮਿਲ ਰਹੀਆਂ ਸਹੂਲਤਾਂ ਦਾ ਹਾਂ ਪੱਖੀ ਰੀਵਿਊ ਦਿੱਤਾ।  ਉਨ੍ਹਾਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਵੀ ਫੈਲਾਈ।

ਉਹਨਾਂ  ਦੱਸਿਆ ਕਿ ਲੋਕਾਂ ਦੀ ਖੱਜ ਖੁਆਰੀ ਖਤਮ ਕਰਨ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਕੇ ਲੋਕਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਤੋਂ ਕੈਂਪਾਂ ਰਾਹੀਂ ਲਾਹਾ ਦਿੱਤਾ ਜਾ ਰਿਹਾ ਹੈ।  ਉਹਨਾਂ ਕਿਹਾ  ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

ਜਿਕਰਯੋਗ ਹੈ ਕਿ ਮਿਤੀ 26 ਜੁਲਾਈ ਨੂੰ ਮਾਣੂੰਕੇ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 1ਅਗਸਤ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।

Leave a Reply

Your email address will not be published. Required fields are marked *

Copyright © All rights reserved. | Newsphere by AF themes.