ਕਿਸਾਨ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਲਈ 13 ਅਗਸਤ ਤੱਕ ਕਰ ਸਕਦੇ ਹਨ ਅਪਲਾਈ

ਲੁਧਿਆਣਾ (ਜਸਟਿਸ ਨਿਊਜ਼ ) – ਖੇਤੀ ਵਿਭਿੰਨਤਾ, ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਐਸ.ਐਮ.ਏ.ਐਮ.) ਸਕੀਮ ਤਹਿਤ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ ਅਰਜ਼ੀਆਂ ਮੰਗੀਆਂ ਹਨ, ਜਿਸ ਲਈ ਕਿਸਾਨ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ 13 ਅਗਸਤ ਤੱਕ ਵਿਭਾਗ ਦੇ

ਪੋਰਟਲ agrimachinerypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਡਰਿੱਲ, ਆਲੂ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਸੰਚਾਲਿਤ ਬੂਮ ਸਪਰੇਅਰ, ਪੀ.ਟੀ.ਓ ਓਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ‘ਤੇ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਸ਼ੀਨੀਕਰਨ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਪਾਣੀ ਦੀ ਬੱਚਤ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਹੋਰਨਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫੀ ਮਦਦ ਮਿਲੇਗੀ।

Leave a Reply

Your email address will not be published.


*