ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਸੁਤੰਤਰ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਕਮੇਟੀ ਵਿੱਚ ਸੂਬਾ ਸਰਕਾਰਾਂ ਅਤੇ ਖੇਤੀ ਮਾਹਿਰ ਸ਼ਾਮਲ ਹੋਣਗੇ। ਇਸ ਦੇ ਲਈ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੀਆਂ ਸਰਕਾਰਾਂ ਤੋਂ ਨਾਂ ਮੰਗੇ ਹਨ। ਸਰਹੱਦ ਖੋਲ੍ਹਣ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਇਸ ਲਈ ਫਿਲਹਾਲ ਸ਼ੰਭੂ ਸਰਹੱਦ ‘ਤੇ ਸਥਿਤੀ ਪਹਿਲਾਂ ਵਾਂਗ ਹੀ ਰਹੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਸਰਹੱਦ ਖੋਲ੍ਹਣ ਦੇ ਹੁਕਮ ਦਿੱਤੇ ਸਨ। ਹਾਲਾਂਕਿ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਪਹੁੰਚੀ। ਉਥੇ ਹੀ ਕੇਸ ਦੀ ਸੁਣਵਾਈ ਚੱਲ ਰਹੀ ਹੈ
Leave a Reply