August 17, 2026

Justice News

ਅਵਾਮ ਦੀ ਆਵਾਜ਼

ਗੀਤਕਾਰ ਸਰਬਜੀਤ ਸਿੰਘ ਵਿਰਦੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ  :   26 ਜੁਲਾਈ  ( ਵਿਜੇ ਭਾਂਬਰੀ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ
ਅਤੇ ਸਮੂਹ ਮੈਂਬਰਾਂ ਵਲੋਂ ਗੀਤਕਾਰ ਸਰਬਜੀਤ ਸਿੰਘ ਵਿਰਦੀ ਦੇ ਦੇਹਾਂਤ ’ਤੇ ਡੂੰਘੇ
ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ
ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਫ਼ਸੋਸ ਦਾ
ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਸਰਬਜੀਤ ਸਿੰਘ ਵਿਰਦੀ ਗੀਤਕਾਰ ਸਭਾ ਦੇ ਪ੍ਰਧਾਨ ਸਨ।
‘ਗੀਤ ਗੁਲਜ਼ਾਰਾਂ’ ਪੁਸਤਕ ਦੇ ਰਚੇਤਾ ਸ. ਸਰਬਜੀਤ ਸਿੰਘ ਵਿਰਦੀ ਅਕਸਰ ਸਾਹਿਤਕ ਸਮਾਗਮਾਂ
ਵਿਚ ਹਾਜ਼ਰ ਰਹਿੰਦੇ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ
ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਅਕਾਡਮੀ ਦੇ ਪ੍ਰੈੱਸ ਸਕੱਤਰ ਸ੍ਰੀ
ਜਸਵੀਰ ਝੱਜ ਨੇ ਦਸਿਆ ਕਿ ਉਨ੍ਹਾਂ ਦੇ ਗੀਤ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਸਮੇਤ ਕਈ
ਨਾਮਵਰ ਗਾਇਕਾਂ ਨੇ ਗਾਏ ਅਤੇ ਰਿਕਾਰਡ ਕਰਵਾਏ ਸਨ।
 ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ
ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ.
ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ,
ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ
ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ
ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ
ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ,
ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ
ਸਾਹਿਲ ਅਤੇ ਸਮੂਹ ਮੈਂਬਰ ਸ਼ਾਮਲ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.