August 17, 2026

Justice News

ਅਵਾਮ ਦੀ ਆਵਾਜ਼

ਪੁਲਿਸ ਨੇ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ 

ਪਰਮਜੀਤ ਸਿੰਘ—,ਜਲੰਧਰ
ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਦੇ ਥਾਣਾ 1 ਦੀ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ 1 ਦੀ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਸੀਜੇਐਸ ਪਬਲਿਕ ਸਕੂਲ, ਸਰਵਿਸ ਲੇਨ ਜੀ.ਟੀ ਰੋਡ, ਜਲੰਧਰ ਨੇੜੇ ਨਾਕਾਬੰਦੀ ਕੀਤੀ ਗਈ ਸੀ।
ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੇ ਇੱਕ ਬਲੇਨੋ ਕਾਰ ਨੰਬਰ ਪੀ ਬੀ 02- ਡੀ ਆਰ-0724  ਨੂੰ ਰੋਕਿਆ ਤੇ ਕਾਰ ਦੀ ਤਲਾਸ਼ੀ ਲਈ ਤਾਂ ਡਰਾਈਵਰ ਅਤੇ ਉਸਦੇ ਸਾਥੀ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੌਰਾਨ ਦੋਵਾਂ ਨੂੰ ਕਾਬੂ ਕਰ ਲਿਆ ਗਿਆ । ਜਿਨ੍ਹਾਂ ਦੀ ਪਛਾਣ ਡਰਾਈਵਰ ਅੰਮ੍ਰਿਤਪਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ, ਥਾਣਾ ਗੋਇੰਦਵਾਲ ਸਾਹਿਬ, ਤਰਨਤਾਰਨ ਅਤੇ ਉਸ ਦੇ ਸਾਥੀ ਦੀ ਪਹਿਚਾਣ ਸਾਹਿਬ ਸਿੰਘ ਪੁੱਤਰ ਹਰਭੇਜ ਸਿੰਘ ਵਾਸੀ ਪਿੰਡ ਜੌਹਲਾਂ ਵਰਾਣਾ, ਪੁਲਿਸ ਸਟੇਸ਼ਨ ਸਰਹਾਲੀ, ਤਰਨਤਾਰਨ ਵਜੋਂ ਹੋਈ ਹੈ। ਜਿਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.