August 17, 2026

Justice News

ਅਵਾਮ ਦੀ ਆਵਾਜ਼

ਗੁਰੂ ਘਰਾਂ ਵਿੱਚ ਨਿਸ਼ਾਨ ਸਾਹਿਬ ਹੁਣ ਬਸੰਤੀ ਰੰਗ ਦੇ ਝੁਲਾਏ ਜਾਣਗੇ, ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ

Oplus_131072

ਅੰਮ੍ਰਿਤਸਰ ( ਰਣਜੀਤ ਸਿੰਘ/ ਮਸੌਣ ਜੋਗਾ ਸਿੰਘ ਰਾਜਪੂਤ) ਗੁਰੂ ਘਰਾਂ ਵਿੱਚ ਝੁਲਦੇ ਨਿਸ਼ਾਨ ਸਾਹਿਬ ਦੇ ਰੰਗ ਹੁਣ ਬਸੰਤੀ ਹੋਣਗੇ। ਇਹ ਫ਼ੈਸਲਾ ਪੰਜ ਤਖਤਾਂ ਦੇ ਜੱਥੇਦਾਰਾਂ ਸਹਿਬਾਨ ਵੱਲੋਂ ਲਿਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਖਿਆ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ, ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।
ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉੱਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।
ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੇ ਗੁਰਦੁਆਰਿਆਂ ‘ਚ ਬਸੰਤੀ ਨਿਸ਼ਾਨ ਸਾਹਿਬ ਲਗਾਉਣ ਦਾ ਕਾਰਜ਼ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੰਘ ਸਭਾ ਗੁਰਦੁਆਰਿਆਂ ਨੂੰ ਵੀ ਤੁਰੰਤ ਕੇਸਰੀ ਨਿਸ਼ਾਨ ਸਾਹਿਬ ਹਟਾ ਕੇ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦਾ ਕਾਰਜ਼ ਅਰੰਭ ਕਰਨਾ ਚਾਹੀਦਾ ਹੈ। ਹਾਲਾਂਕਿ ਨਿਹੰਗ ਛਾਉਣੀਆਂ ‘ਚ ਪਹਿਲਾਂ ਹੀ ਸੁਰਮਈ ਨਿਸ਼ਾਨ ਸਾਹਿਬ ਝੁਲਾਉਣ ਦੀ ਰਿਵਾਇਤ ਰਹੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.