August 19, 2026

Justice News

ਅਵਾਮ ਦੀ ਆਵਾਜ਼

ਕੈਨੇਡਾ ‘ਚ ਪੰਜਾਬੀ ਭੈਣ-ਭਰਾਵਾਂ ਨਾਲ ਵਾਪਰ ਗਿਆ ਭਾਣਾ!  ਦਰਦਨਾਕ ਮੌਤ

ਪਾਇਲ /ਮਲੌਦ(ਨਰਿੰਦਰ ਸ਼ਾਹਪੁਰ )- ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ਾਇਦ ਹੀ ਕੋਈ ਅਜਿਹਾ ਦਿਨ ਹੋਵੇ ਜਦੋਂ ਵਿਦੇਸ਼ ਦੀ ਧਰਤੀ ਤੋਂ ਅਜਿਹੀ ਕੋਈ ਮੰਦਭਾਗੀ ਖ਼ਬਰ ਸਾਹਮਣੇ ਨਾ ਆਉਂਦੀ ਹੋਵੇ। ਕਦੀ ਕੈਨੇਡਾ, ਕਦੀ ਅਮਰੀਕਾ ਤਾਂ ਕਦੀ ਕਿਸੇ ਹੋਰ ਦੇਸ਼ ਤੋਂ ਪੰਜਾਬ ਦੇ ਨੌਜਵਾਨਾਂ ਦੀ ਮੌਤ ਦੀ ਦੁੱਖਦਾਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਅਜਿਹਾ ਹੀ ਭਾਣਾ ਵਾਪਰਿਆ ਹੈ ਹਲਕਾ ਪਾਇਲ  ਦੀ ਸਬ ਤਹਿਸੀਲ ਮਲੌਦ ਦੇ 3 ਜਣਿਆਂ ਨਾਲ, ਜਿੰਨ੍ਹਾਂ ਦੀ ਕੈਨੇਡਾ ਵਿਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ।
ਜਾਣਕਾਰੀ ਮੁਤਾਬਕ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ 2 ਸਕੇ ਭੈਣ ਭਰਾਵਾਂ ਅਤੇ ਉਨ੍ਹਾਂ ਦੀ ਇਕ ਦੋਸਤ ਨਾਲ ਸੜਕ ਭਿਆਨਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿਚ ਤਿੰਨਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਮਨ ਸੋਮਲ (23), ਉਸ ਦਾ ਭਰਾ ਨਵਜੋਤ ਸੋਮਲ (19) ਅਤੇ ਰੇਸ਼ਮ ਸਮਾਣਾ (23) ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਮੁਤਾਬਕ ਕੈਨੇਡਾ ਦੇ ਸੂਬੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇਕ ਗੱਡੀ ਲਗਭਗ ਇਕ ਘੰਟੇ ਦੀ ਦੂਰੀ ‘ਤੇ ਮੌਜੂਦ ਸ਼ਹਿਰ ਮਿਲ ਕੋਵ ਕੋਲ ਸ਼ਨੀਵਾਰ ਰਾਤ ਹਾਦਸਾਗ੍ਰਸਤ ਹੋ ਗਈ। ਹਾਈਵੇਅ ‘ਤੇ ਟਾਇਰ ਫਟ ਜਾਣ ਨਾਲ ਗੱਡੀ ਬੇਕਾਬੂ ਹੋ ਜਾਣ ਕਾਰਨ ਇਹ ਹਾਦਸਾ ਵਾਪਰਿਆ। ਹਾਦਸਾਗ੍ਰਸਤ ਗੱਡੀ ਦਾ ਡਰਾਇਵਰ ਜ਼ਖ਼ਮੀ ਹੈ। ਪੁਲਸ ਮੁਤਾਬਕ ਹਾਦਸੇ ਮੌਕੇ ਤਿੰਨੇਂ ਮੁਸਾਫ਼ਰ ਗੱਡੀ ਵਿਚੋਂ ਬਾਹਰ ਨਿਕਲ ਕੇ ਡਿਗ ਪਏ ਸਨ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ

Leave a Reply

Your email address will not be published. Required fields are marked *

Copyright © All rights reserved. | Newsphere by AF themes.