ਭੂਖੜੀ ਕਲਾਂ ‘ਚ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ

ਲੁਧਿਆਣਾ  (ਜਸਟਿਸ ਨਿਊਜ਼ ) – ਪੰਜਾਬ ਦੇ ਜਲ ਸਰੋਤ ਵਿਭਾਗ ਦੇ ਡਰੇਨੇਜ ਵਿੰਗ ਨੇ ਇੱਕ ਵੱਡੇ ਘਟਨਾਕ੍ਰਮ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਤਾਜਪੁਰ ਰੋਡ ‘ਤੇ ਪਿੰਡ ਭੂਖੜੀ ਕਲਾਂ ਨੇੜੇ ਬੁੱਢਾ ਦਰਿਆ ‘ਤੇ ਪੁਲ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਇਹ ਪੁਲ 1.28 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਅਗਲੇ ਦੋ ਮਹੀਨਿਆਂ ਵਿੱਚ ਕੰਮ ਪੂਰਾ ਹੋ ਜਾਵੇਗਾ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 2023 ਦੇ ਹੜ੍ਹਾਂ ਦੌਰਾਨ ਪਿੰਡ ਵਿੱਚ ਦੋ ਪੁਲ ਨੁਕਸਾਨੇ ਗਏ ਸਨ ਜੋਕਿ ਦਹਾਕਿਆਂ ਪੁਰਾਣੇ ਸਨ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਇਸ ਪ੍ਰੋਜੈਕਟ ਦੀ ਦੇਖ-ਰੇਖ ਕਰ ਰਿਹਾ ਹੈ ਅਤੇ ਇੱਕ ਪੁਲ ਲਈ ਪਹਿਲਾਂ ਹੀ ਫੰਡ ਪ੍ਰਾਪਤ ਕਰ ਚੁੱਕੇ ਹਨ, ਜੋ ਹੁਣ ਨਿਰਮਾਣ ਅਧੀਨ ਹੈ। ਦੂਜੇ ਪੁਲ ਲਈ ਅਨੁਮਾਨ ਮਨਜ਼ੂਰੀ ਲਈ ਜਮ੍ਹਾਂ ਕਰਵਾ ਦਿੱਤੇ ਗਏ ਹਨ, ਅਤੇ ਜਲਦ ਹੀ ਫੰਡ ਅਲਾਟ ਕੀਤੇ ਜਾਣ ਦੀ ਉਮੀਦ ਹੈ। ਇਨ੍ਹਾਂ ਪੁਲਾਂ ਦੇ ਬਣਨ ਨਾਲ ਭੂਖੜੀ ਕਲਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਪੁਲਾਂ ਦਾ ਕੰਮ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ।

ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਨੂੰ ਵਿਕਾਸ ਕਾਰਜਾਂ ਦੀ ਲੜੀ ਰਾਹੀਂ ਸਹਿਯੋਗ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਕਿਸੇ ਵੀ ਵਿਕਾਸ ਸੰਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਪੇਂਡੂ ਖੇਤਰਾਂ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾ ਰਹੀ

Leave a Reply

Your email address will not be published.


*