ਲੌਂਗੋਵਾਲ::::::::::::::::::::: ਸਥਾਨਕ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਦੁਆਰਾ ਸ਼ਹੀਦ ਉਧਮ ਸਿੰਘ ਜੀ ਦੇ ਜੀਵਨ ਤੇ ਅਧਾਰਿਤ ਸੈਮੀਨਾਰ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਕਿਸ ਤਰ੍ਹਾਂ ਸ਼ਹੀਦ ਉਧਮ ਸਿੰਘ ਜੀ ਨੇ ਦੇਸ਼ ਪ੍ਰਤੀ ਆਪਣੀ ਉੱਚੀ ਸੋਚ ਅਤੇ ਚੰਗੇ ਨਜ਼ਰੀਏ ਰਾਹੀਂ ਦੇਸ਼ ਨੌਜਵਾਨਾਂ ਨੂੰ ਇੱਕ ਨਵਾਂ ਰਾਹ ਦਿਖਾਇਆ।
ਇਸ ਦੇ ਨਾਲ ਹੀ ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਜਨਰਲ ਸਕੱਤਰ ਜੁਝਾਰ ਸਿੰਘ ਨੇ ਸ਼ਹੀਦ ਊਧਮ ਸਿੰਘ ਜੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।ਉਹਨਾਂ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੇ ਕਿਰਤ ਕਰਨ ਵਾਲੇ ਲੋਕਾਂ ਦੀ ਆਵਾਜ਼ ਨੂੰ ਚੁੱਕਿਆ ਉਹਨਾਂ ਨੂੰ ਆਜ਼ਾਦੀ ਦਿਵਾਉਣ ਲਈ ਫਾਂਸੀ ਦਾ ਰੱਸਾ ਚੁੰਮਿਆ। ਇਸ ਸਮੇ ਭੋਲਾ ਸਿੰਘ ਸੰਗਰਾਮੀ ਨੇ ਊਧਮ ਸਿੰਘ ਗੀਤ ਸਾਂਝਾ ਕੀਤਾ । ਜੰਗੀਰ ਸਿੰਘ ਰਤਨ ਜੀ ਨੇ ਸ਼ਹੀਦ ਊਧਮ ਸਿੰਘ ਜੀ ਬਾਰੇ ਲਿਖੀ ਕਿਤਾਬ ਲੜਕੀਆਂ ਵਿੱਚ ਵੰਡੀ।
Leave a Reply