August 17, 2026

Justice News

ਅਵਾਮ ਦੀ ਆਵਾਜ਼

ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ. ਗਗਨ ਕੁੰਦਰਾ ਥੋਰੀ

ਅੰਮ੍ਰਿਤਸਰ  (ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ) ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਵੱਲੋਂ ਟੀ.ਬੀ ਰੋਗੀਆਂ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ ਅੰਮ੍ਰਿਤਸਰ ਵਿਖੇ ਕੀਤਾ ਗਿਆ। ਇਸ ਕੈਂਪ ਵਿੱਚ ਟੀ.ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ।
ਇਸ ਸਮਾਰੋਹ ਵਿੱਚ ਡਾ. ਗਗਨ ਕੁੰਦਰਾ ਥੋਰੀ ਲੇਡੀ ਪ੍ਰਧਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਬੱਚੀਆਂ ਨੂੰ ਆਪਣੀ ਸੈਲਫ ਹਾਈਜੀਨ ਵੱਲ ਵਿਸ਼ੇਸ਼ ਧਿਆਨ ਰੱਖਣ ਬਾਰੇ ਪ੍ਰੇਰਿਤ ਕੀਤਾ ਅਤੇ ਉਨ੍ਹਾ ਨੇ ਕਿਹਾ ਕਿ ਸਿਹਤਮੰਦ ਅਤੇ ਤਦਰੁੰਸਤ ਬੇਟੀਆਂ ਭਾਰਤ ਦੇ ਨਿਰਮਾਣ ਵਿੱਚ ਉੱਘਾ ਯੋਗਦਾਨ ਦੇ ਰਹੀਆਂ ਹਨ। ਜਿਸ ਦੀ ਉਦਾਹਰਨ ਪੈਰਿਸ ਓਲਪਿੰਕ ਵਿਜੇਤਾ ਮੰਨੂ ਭਾਕਰ ਹੈ। ਜਿਸ ਨੇ ਪੈਰਿਸ ਵਿੱਚ ਦੋ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਸਾਰੀਆਂ ਧੀਆਂ ਨੂੰ ਮੰਨੂ ਭਾਕਰ ਦੇ ਜੀਵਨ ਤੋਂ ਪ੍ਰੇਰਨਾਂ ਲੈਣੀ ਚਾਹੀਦੀ ਹੈ। ਇਸ ਮੌਕੇ ਤੇ ਉਨ੍ਹਾ ਸੈਲਫ ਹਾਈਜੀਨ ਕਿੱਟਾਂ ਦੀ ਵੰਡ ਕੀਤੀ।
ਇਸ ਸਮਾਰੋਹ ਦੇ ਆਯੋਜਕ ਸੈਮਸਨ ਮਸੀਹ ਕਾਰਜਕਾਰੀ ਸਕੱਤਰ ਰੈਡ ਕਰਾਸ ਸੁਸਾਇਟੀ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਸਾਰੇ ਭਾਗੀਦਾਰਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਇਸ ਮੌਕੇ ਤੇ ਵਿਨੋਦ ਕੁਮਾਰ, ਮੁਕੁਲ ਸ਼ਰਮਾ, ਰਜਨੀ ਬਾਲਾ ਅਤੇ ਮਿਸ ਨੇਹਾ ਵੀ ਹਾਜ਼ਰ ਸਨ ।

Leave a Reply

Your email address will not be published. Required fields are marked *

Copyright © All rights reserved. | Newsphere by AF themes.