October 6, 2026

Justice News

ਅਵਾਮ ਦੀ ਆਵਾਜ਼

ਸ਼ਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਗੁਰਦੁਆਰਾ ਸੱਚਖੰਡ ਬੋਰਡ ਵੱਲੋਂ ਕੀਤਾ ਜਾਵੇਗਾ-ਡਾ. ਵਿਜੇ ਸਤਬੀਰ ਸਿੰਘ 

 

ਅੰਮ੍ਰਿਤਸਰ  ( ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ) ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ.ਏ.ਐਸ. ਨੇ ਦੱਸਿਆ ਹੈ ਕਿ ਗੁਰਦੁਆਰਾ ਬੋਰਡ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਵਿੱਚ ਪੜ੍ਹਾਈ ਕਰ ਰਹੇ ਸ਼ਿਕਲੀਗਰ ਸਿੱਖ ਪਰਿਵਾਰਾਂ ਦੇ ਬੱਚਿਆਂ ਦਾ ਕਿਤਾਬਾਂ, ਕਾਪੀਆਂ, ਪੈਨ ਅਤੇ ਯੂਨੀਫਾਰਮ ਆਦਿ ਦਾ ਸਾਰਾ ਖ਼ਰਚ ਗੁਰਦੁਆਰਾ ਬੋਰਡ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼ਿਕਲੀਗਰ ਸਮਾਜ ਦਾ ਸਿੱਖ ਧਰਮ ਨਾਲ ਬੜਾ ਡੂੰਘਾ ਨਾਤਾ ਹੈ ਅਤੇ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਇਨ੍ਹਾਂ ਦਾ ਕੁਰਬਾਨੀਆਂ ਭਰਿਆਂ ਇਤਿਹਾਸ ਹੈ। ਇਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਈ ਅਤੇ ਕਲਾ ਦੇ ਖੇਤਰ ਵਿੱਚ ਅਗਾਂਹ ਵਧਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਸ਼ਿਕਲੀਗਰ ਸਮੁੱਚੇ ਭਾਈਚਾਰੇ ਦੇ ਉਥਾਨ ਲਈ ਆਰਥਿਕ ਪੱਖੋਂ ਉਚਾਈਆਂ ਤੇ ਪਹੁੰਚਾਉਣ ਲਈ ਗੁਰਦੁਆਰਾ ਬੋਰਡ ਹਮੇਸ਼ਾਂ ਤਤਪਰ ਰਹੇਂਗਾ ਅਤੇ ਹੋਰ ਲੋੜੀਂਦੇ ਕਦਮ ਵੀ ਚੁੱਕੇ ਜਾਣਗੇ। ਇਸ ਮੌਕੇ ਜਸਵੰਤ ਸਿੰਘ ਬੌਬੀ ਦਿੱਲੀ ਵਾਲੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.