ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.), ਅੰਮ੍ਰਿਤਸਰ ਦੇ ਵਿਹੜੇ ਵਿੱਚ ਪਿੰਗਲਵਾੜਾ ਸੰਸਥਾ ਦੇ ਬਾਨੀ ਅਤੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਆਖਰੀ ਪੜਾਅ ਵਿੱਚ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਇਲਾਹੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚੋਂ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ।
ਇਸ ਮੌਕੇ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਭਗਤ ਜੀ ਦੇ ਜੀਵਨ ਨਾਲ ਜੁੜੀਆਂ ਯਾਦਾਂ ਦੀ ਸਾਂਝ ਸੰਗਤਾਂ ਨਾਲ ਪਾਈ। ਇਸ ਮੌਕੇ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਦੀ ਟੀਮ ਨੇ ਵੀ ਰੁੱਖਾਂ ਦੀ ਅਹਿਮੀਅਤ ਨੂੰ ਭਗਤ ਪੂਰਨ ਸਿੰਘ ਜੀ ਦੇ ਜੀਵਨ ਨਾਲ ਜੋੜਕੇ ਬੜੇ ਵੇਰਵੇ ਸਹਿਤ ਬਿਆਨ ਕੀਤਾ। ਇਸ ਸਮੇਂ ਪਿੰਗਲਵਾੜਾ ਸੰਸਥਾ ਵੱਲੋਂ ਚਾਰ ਕਿਤਾਬਾਂ (Spiritual Journey, Education of Heart, ਭਗਤ ਪੂਰਨ ਸਿੰਘ ਜੀ ਦੀ ਅਧਿਆਤਮਕ ਧੀ ਅਤੇ ਮੇਰੇ ਪਿਆਰੇ ਬਾਬਾ ਜੀ) ਰੀਲੀਜ਼ ਕੀਤੀਆਂ ਗਈਆਂ। ਇਸ ਮੌਕੇ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਐੱਮ.ਐੱਲ.ਏ ਅੰਮ੍ਰਿਤਸਰ ਵੱਲੋਂ ਵੀ ਉਚੇਚੇ ਤੌਰ ਤੇ ਹਾਜ਼ਰੀ ਭਰੀ ਗਈ। ਇਸ ਵਾਰ ਭਗਤ ਪੂਰਨ ਸਿੰਘ ਮਾਨਵ ਸੇਵਾ ਅਵਾਰਡ ਪਿੰਗਲਵਾੜਾ ਸੰਸਥਾ ਵਿੱਚ ਲੰਬੇ ਸਮੇਂ ਤੋਂ ਆਨਰੇਰੀ ਤੌਰ ਤੇ ਭਗਤ ਪੂਰਨ ਸਿੰਘ ਸਕੂਲ ਫਾਰ ਡੈੱਫ਼ ਦੇ ਡਾਇਰੈਕਟਰ, ਗਰੁੱਪ ਕੈਪਟਨ (ਰਿਟਾ.) ਰਜਿੰਦਰਪਾਲ ਸਿੰਘ ਅਤੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੰਕੈਡਰੀ ਸਕੂਲਜ਼ ਦੇ ਆਨਰੇਰੀ ਸਿੱਖਿਆ ਸਲਾਹਕਾਰ ਗੁਰਨਾਇਬ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦੇ ਦਸੇ ਮਾਰਗਾਂ ਤੇ ਚੱਲਣਾ, ਹੀ ਉਹਨਾਂ ਨੂੰ ਅਸਲ ਸ਼ਰਧਾਂਜਲੀ ਹੈ ਅਤੇ ਅਜੋਕੀ ਪੀੜ੍ਹੀ ਨੂੰ ਭਗਤ ਪੂਰਨ ਸਿੰਘ ਦੀ ਨਿਰਸਵਾਰਥ ਜ਼ਿੰਦਗੀ ਤੋਂ ਜਾਣੂੰ ਕਰਾਇਆ। ਇਸ ਮੌਕੇ ਆਈਆਂ ਹੋਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਪਿੰਗਲਵਾੜਾ ਸੰਸਥਾ ਵੱਲੋਂ ਸਨਮਾਨ ਚਿੰਨ੍ਹ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਕੁਲਵੰਤ ਸਿੰਘ ਅਣਖੀ, ਡਾ. ਨਸੀਰ ਅਖ਼ਤਰ ਪ੍ਰਧਾਨ ਸਿੱਖ ਮੁਸਲਿਮ ਸਾਂਝਾ ਫਰੰਟ ਅਤੇ ਵਾਤਾਵਰਨ ਪ੍ਰੇਮੀ, ਭਾਈ ਸਾਹਿਬ ਭਾਈ ਸੁਰਜੀਤ ਸਿੰਘ ਸੁਭਾਗਾ ਮੁੱਖ ਗ੍ਰੰਥੀ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਪ੍ਰਦੂਮਨ ਸਿੰਘ, ਗਿਆਨੀ ਕੇਵਲ ਸਿੰਘ, ਬੀਬੀ ਤਜਿੰਦਰ ਕੌਰ ਬੱਬੂ, ਯੂ.ਕੇ ਅਤੇ ਸਮੂੰਹ ਪਿੰਗਲਵਾੜਾ ਪਰਿਵਾਰ ਹਾਜ਼ਰ ਸੀ।
Leave a Reply