ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਦਫਤਰੀ ਕਰਮਚਾਰੀਆਂ ਨੇ 5 ਮਹੀਨਿਆਂ ਤੋਂ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਫੈਸਲਾ ਲੈਣ ਦੇ ਬਾਵਜੂਦ ਰੈਗੂਲਰ ਨਾ ਕਰਨ ਤੇ ਰੋਸ ਜ਼ਾਹਿਰ ਕਰਨ ਦਾ ਐਲਾਨ ਕਰ ਦਿੱਤਾ ਹੈ ਬੀਤੇ ਦਿਨੀ ਵਿਸ਼ੇਸ਼ ਅਧਿਆਪਕਾਂ ਅਤੇ ਦਫਤਰੀ ਕਰਮਚਾਰੀਆਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਆਗੂਆਂ ਵੱਲੋਂ ਵਿੱਤ ਮੰਤਰੀ ਨੂੰ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਦੋਰਾਨ ਰੈਗੂਲਰ ਕਰਨ ਦੇ ਹੋਏ ਫੈਸਲੇ ਤੇ ਹੁਣ ਤੱਕ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨ ਤੇ ਰੋਸ ਜ਼ਾਹਿਰ ਕੀਤਾ ਗਿਆ ਹੈ।
ਵਿੱਤ ਮੰਤਰੀ ਵੱਲੋਂ ਮੋਜੂਦ ਅਧਿਕਾਰੀਆ ਨੂੰ 14 ਮਾਰਚ ਦੇ ਫੈਸਲੇ ਤੇ ਕੀਤੀ ਕਾਰਵਾਈ ਸਬੰਧੀ ਪੁਛਿਆ ਗਿਆ ਜਿਸ ਦੋਰਾਨ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਪ੍ਰਸੋਨਲ ਵਿਭਾਗ,ਵਿੱਤ ਵਿਭਾਗ ਅਤੇ ਏ.ਜੀ ਪੰਜਾਬ ਤੋਂ ਸਲਾਹ ਪ੍ਰਾਪਤ ਹੋਈ ਹੈ ਜੋ ਕਿ ਵਿਚਾਰ ਅਧੀਨ ਹੈ। ਆਗੂਆਂ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ।ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਆਗੂ ਕੁਲਦੀਪ ਸਿੰਘ ਪਰਵੀਨ ਸ਼ਰਮਾ ਸ਼ੋਭਿਤ ਭਗਤ ਜਗਮੋਹਨ ਸਿੰਘ ਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਵਿਸ਼ੇਸ਼ ਅਧਿਆਪਕਾਂ ਅਤੇ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਫੈਸਲੇ ਲੈਣ ਦੇ ਬਾਵਜੂਦ ਵੀ ਅਧਿਕਾਰੀਆਂ ਵੱਲੋਂ ਮਸਲੇ ਨੂੰ ਲਟਕਾਇਆ ਜਾ ਰਿਹਾ ਹੈ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ 15 ਦਿਨ ਦੇ ਅੰਦਰ ਅੰਦਰ ਮਸਲਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਆਗੂਆਂ ਨੇ ਕਿਹਾ ਕਿ ਜੇਕਰ ਵਿਸ਼ੇਸ਼ ਅਧਿਆਪਕਾਂ ਅਤੇ ਦਫਤਰੀ ਕਰਮਚਾਰੀਆ ਨੂੰ ਰੈਗੂਲਰ ਕਰਨ ਦੇ ਫੈਸਲੇ ਨੂੰ ਅਮਲੀ ਜਾਮਾ ਨਾ ਪਹਿਨਾਇਆ ਤਾਂ ਮੁਲਾਜਮ 15 ਅਗਸਤ ਨੂੰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਦੇ ਮੰਤਰੀਆ ਦੇ ਝੰਡਾ ਲਹਿਰਾਉਣ ਮੋਕੇ ਰੋਸ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਣਗੇ।
Leave a Reply