ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾ ਦਾ ਲਿਆ ਜਾਇਜਾ |

 ਮਾਲੇਰਕੋਟਲਾ  (ਮੁਹੰਮਦ ਸ਼ਹਿਬਾਜ਼)

ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਥਾਨਿਕ ਡਾ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ ਆਯੋਜਤ ਹੋਣ ਵਾਲੇ ਸੁਤੰਤਰਤਾ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਸਮਾਗਮ ਦੇ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਰਵਾਇਤੀ ਸ਼ਾਨੋ-ਸ਼ੌਕਤ,ਪੂਰੇ ਉਤਸ਼ਾਹ ਅਤੇ ਰਾਸ਼ਟਰੀ ਜਜ਼ਬੇ ਨਾਲ ਮਨਾਇਆ ਜਾਵੇ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ,ਐਸ.ਡੀ.ਐਮ.ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ,ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਸ੍ਰੀਮਤੀ ਨਵਦੀਪ ਕੌਰ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ.ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ,ਡੀ.ਐਸ.ਪੀ.ਸ੍ਰੀ ਕਰਮਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀਮਤੀ ਮਨਦੀਪ ਕੌਰ, ਡੀ.ਡੀ.ਏ ਸ੍ਰੀ ਅਵਿਕਾਸ ਸਿੰਗਲਾ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਤ ਕਰਦਿਆ ਕਿਹਾ ਕਿ ਡਾ ਜ਼ਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ ਆਯੋਜਤ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਲਈ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸੇਵਾ ਭਾਵਨਾ ਤੇ ਸਮਰਪਣ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਇਸ ਦਿਹਾੜੇ ਮੌਕੇ ਪੰਜਾਬ ਪੁਲਿਸ,ਹੋਮ ਗਰਾਡ,ਐਨ.ਸੀ.ਸੀ ਆਦਿ ਦੀ ਪਰੇਡ ਸਮੇਤ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੁਤੰਤਰਤਾ ਸੰਗਰਾਮੀਆਂ/ਉਨ੍ਹਾਂ ਦੇ ਵਾਰਸਾਂ ਅਤੇ ਕਾਰਗਿੱਲ ਸ਼ਹੀਦ/ਸੈਨਿਕ ਸ਼ਹੀਦਾਂ ਦੇ ਵਾਰਸਾਂ ਦਾ ਵੀ ਸਨਮਾਨ ਕੀਤਾ ਜਾਵੇਗਾ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਿਰਵਿਘਨ ਟਰੈਫਿਕ ,ਸੁਰੱਖਿਆ ਪ੍ਰਬੰਧਾ,ਸੀ.ਸੀ.ਟੀ.ਕੈਮਰਿਆਂ,ਪਾਰਕਿੰਗ ਮੈਡੀਕਲ ਸਹੂਲਤ,ਬੈਰੀਕੇਡਿੰਗ,ਸੀਟ-ਪਲਾਨ,ਸਾਂਫ-ਸਫਾਈ,ਪੀਣ ਯੋਗ ਪਾਣੀ ਦੇ ਪ੍ਰਬੰਧ,ਨਿਰਵਿਘਨ ਬਿਜਲੀ ਦੀ ਸਪਲਾਈ,ਲਾਇਟਜ਼,ਰੰਗੋਲੀ,ਰਿਹਾਸਲਾਂ, ਕਲੋਰਾਈਨੇਟਿਡ ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜਾ ਲਿਆ।

Leave a Reply

Your email address will not be published.


*